ਜ਼ਿਮਨੀ ਚੋਣ ਦੌਰਾਨ ਝੰਡਾ ਮਾਰਚ 26 ਨੂੰ
ਐਲੀਮੈਂਟਰੀ ਟੀਚਰਜ਼ ਯੂਨੀਅਨ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਫੱਜੂਪੁਰ ਅਤੇ ਸੂਬਾਈ ਆਗੂ ਹਰਪ੍ਰੀਤ ਪਰਮਾਰ ਨੇ ਦੱਸਿਆ ਕਿ ਮੰਗਾਂ ਨੂੰ ਲੈ ਕੇ ਜ਼ਿਮਨੀ ਚੋਣ ਦੌਰਾਨ ਤਰਨ ਤਾਰਨ ਵਿੱਚ 26 ਅਕਤੂਬਰ ਨੂੰ ਕੀਤੇ ਜਾ ਰਹੇ ਪੰਜਾਬ ਸਰਕਾਰ ਖਿਲਾਫ਼ ਝੰਡਾ ਮਾਰਚ ਵਿੱਚ ਜ਼ਿਲ੍ਹਾ...
Advertisement
ਐਲੀਮੈਂਟਰੀ ਟੀਚਰਜ਼ ਯੂਨੀਅਨ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਫੱਜੂਪੁਰ ਅਤੇ ਸੂਬਾਈ ਆਗੂ ਹਰਪ੍ਰੀਤ ਪਰਮਾਰ ਨੇ ਦੱਸਿਆ ਕਿ ਮੰਗਾਂ ਨੂੰ ਲੈ ਕੇ ਜ਼ਿਮਨੀ ਚੋਣ ਦੌਰਾਨ ਤਰਨ ਤਾਰਨ ਵਿੱਚ 26 ਅਕਤੂਬਰ ਨੂੰ ਕੀਤੇ ਜਾ ਰਹੇ ਪੰਜਾਬ ਸਰਕਾਰ ਖਿਲਾਫ਼ ਝੰਡਾ ਮਾਰਚ ਵਿੱਚ ਜ਼ਿਲ੍ਹਾ ਗੁਰਦਾਸਪੁਰ ਤੋਂ ਵੱਡੀ ਗਿਣਤੀ ਵਿੱਚ ਅਧਿਆਪਕ ਸ਼ਮੂਲੀਅਤ ਕਰਨਗੇ। ਅਧਿਆਪਕ ਆਗੂਆਂ ਦੱਸਿਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਪੰਜਾਬ ਸਰਕਾਰ ਵੱਲੋਂ ਜਾਨਬੁੱਝ ਕੇ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ। ਪ੍ਰਧਾਨ ਅਸ਼ਵਨੀ ਫੱਜੂਪੁਰ ਅਤੇ ਹਰਪ੍ਰੀਤ ਪਰਮਾਰ ਨੇ ਦੱਸਿਆ ਕਿ ਤਰਨ ਤਾਰਨ ਵਿੱਚ ਹੋ ਰਹੇ ਝੰਡਾ ਮਾਰਚ ਦੀਆਂ ਵੱਡੇ ਪੱਧਰ ’ਤੇ ਤਿਆਰੀਆਂ ਕਰਨ ਸਬੰਧੀ ਐਲੀਮੈਂਟਰੀ ਅਧਿਆਪਕ ਆਗੂਆਂ ਦੀ ਡਿਊਟੀਆਂ ਲਗਾ ਦਿੱਤੀਆਂ ਹਨ
Advertisement
Advertisement