ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਪਿੰਡਾਂ ਵਿੱਚ ਝੰਡਾ ਮਾਰਚ

ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਪ੍ਰਦਰਸ਼ਨ; ਕੇਂਦਰ ਸਰਕਾਰ ਦਾ ਪੁਤਲਾ ਸਾੜਿਆ

ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਪਿੰਡਾਂ ਵਿੱਚ ਝੰਡਾ ਮਾਰਚ

ਗੁਰਬਖ਼ਸ਼ਪੁਰੀ

ਤਰਨ ਤਾਰਨ, 15 ਸਤੰਬਰ

ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਜਾਹਰ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਝੰਡੇ ਹੇਠ ਇਲਾਕੇ ਵਿੱਚ ਕਿਸਾਨਾਂ ਤੇ ਮਜ਼ਦੂਰਾਂ ਨੇ ਪਿੰਡਾਂ ਵਿੱਚ ਝੰਡਾ ਮਾਰਚ ਕਰਕੇ ਕੌਮੀ ਸ਼ਾਹ ਮਾਰਗ ਨੰਬਰ 54 ’ਤੇ ਰਸੂਲਪੁਰ ਨਹਿਰਾਂ ਉੱਤੇ ਕੇਂਦਰ ਸਰਕਾਰ ਦੀ ਅਰਥੀ ਸਾੜੀ|

ਜਥੇਬੰਦੀ ਦੇ ਜ਼ੋਨਲ ਆਗੂ ਬਾਬਾ ਬੀਰ ਸਿੰਘ ਤੇ ਸੁਖਦੇਵ ਸਿੰਘ ਸ਼ਹਾਬਪੁਰ ਦੀ ਅਗਵਾਈ ਹੇਠ ਜਥੇਬੰਦੀ ਦੇ ਵਰਕਰਾਂ ਨੇ ਸ਼ਹਾਬਪੁਰ, ਪਿੱਦੀ, ਸ਼ੇਰੋਂ, ਬੰਗਾਲੀਪੁਰ, ਕਲੇਰ, ਵੇਗਮਪੁਰ, ਦੁਗਲਵਾਲਾ, ਝੰਡੇਰ, ਰੈਸੀਆਣਾ, ਨੌਰੰਗਾਬਾਦ, ਅਲਾਵਲਪੁਰ, ਸੰਘਾ, ਪੰਡੋਰੀ ਗੋਲਾ, ਬਾਗੜੀਆਂ, ਕੱਦਗਿੱਲ, ਤਰਨਤਾਰਨ ਸ਼ਹਿਰ, ਅਲਾਦੀਨਪੁਰ ਤੇ ਰਸੂਲਪੁਰ ਵਿੱਚ ਝੰਡਾ ਮਾਰਚ ਕੀਤਾ| ਪਿੰਡਾਂ ਵਿੱਚ ਜਥੇਬੰਦੀ ਵੱਲੋਂ ਨੁਕੱੜ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ। ਮੀਟਿੰਗਾਂ ਨੂੰ ਸੁਖਵਿੰਦਰ ਸਿੰਘ ਦੁਗਲਵਾਲਾ, ਬਲਜਿੰਦਰ ਸਿੰਘ ਸ਼ੇਰੋਂ, ਸੁਪਰੀਮ ਸਿੰਘ ਪਿੱਦੀ ਨੇ ਸੰਬੋਧਨ ਕੀਤਾ|

ਆਗੂਆਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੇ ਬਾਰਡਰਾਂ ’ਤੇ ਸੰਘਰਸ਼ ਕਰ ਰਹੇ ਕਿਸਾਨਾਂ ਦਾ ਸਾਥ ਦੇਣ ਦੀ ਅਪੀਲ ਕੀਤੀ ਤੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਦੀ ਲੁੱਟ ਤੋਂ ਬਚਣ ਲਈ ਕਿਸਾਨਾਂ ਦਾ ਇਕਜੁੱਟ ਹੋਣਾ ਸਮੇਂ ਦੀ ਲੋੜ ਹੈ| ਕੇਂਦਰ ਸਰਕਾਰ ਦਾ ਪੁਤਲਾ ਸਾੜਦਿਆਂ ਕਿਸਾਨਾਂ ਤੇ ਮਜ਼ਦੂਰਾਂ ਨੇ ਨਾਅਰੇਬਾਜ਼ੀ ਵੀ ਕੀਤੀ|

ਇਸ ਮੌਕੇ ਫਤਿਹ ਸਿੰਘ ਪਿੱਦੀ, ਸਤਨਾਮ ਸਿੰਘ ਬੰਗਾਲੀਪੁਰ, ਸੰਤੋਖ ਸਿੰਘ ਕਲੇਰ, ਬਲਜੀਤ ਸਿੰਘ ਵੇਗਮਪੁਰ, ਜਲਵਿੰਦਰ ਸਿੰਘ ਰੈਸੀਆਣਾ, ਕੁਲਵਿੰਦਰ ਸਿੰਘ, ਦਰਸ਼ਨ ਸਿੰਘ ਅਲਾਵਲਪੁਰ ਤੇ ਤੇਜਿੰਦਰਪਾਲ ਸਿੰਘ ਰਸੂਲਪੁਰ ਨੇ ਵੀ ਸੰਬੋਧਨ ਕੀਤਾ|

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All