ਹੜ੍ਹ ਸੰਕਟ: ਔਜਲਾ ਵਲੋਂ ਪ੍ਰਧਾਨ ਮੰਤਰੀ ਨੂੰ ਪੱਤਰ
ਰਾਹਤ ਪੈਕੇਜ ਦੇਣ ਦੀ ਮੰਗ
Advertisement
ਅੰਮ੍ਰਿਤਸਰ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਵਿੱਚ ਆਏ ਹੜ੍ਹਾਂ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਪੱਤਰ ਵਿੱਚ ਸਥਿਤੀ ਦੀ ਗੰਭੀਰਤਾ ਦਾ ਵਰਣਨ ਕਰਦਿਆਂ ਉਨ੍ਹਾਂ ਤੁਰੰਤ ਰਾਹਤ ਪੈਕੇਜ ਦੇਣ ਅਤੇ ਦੌਰਾ ਕਰਨ ਦੀ ਮੰਗ ਕੀਤੀ ਹੈ। ਸ੍ਰੀ ਔਜਲਾ ਨੇ ਕਿਹਾ ਕਿ ਪੰਜਾਬ ਅਤੇ ਖਾਸ ਕਰਕੇ ਅੰਮ੍ਰਿਤਸਰ ਦਾ ਸਰਹੱਦੀ ਖੇਤਰ ਵੱਡੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਬਾਰਿਸ਼ ਅਤੇ ਡੈਮਾਂ ਤੋਂ ਪਾਣੀ ਛੱਡੇ ਜਾਣ ਕਾਰਨ ਮੈਦਾਨੀ ਇਲਾਕਿਆਂ ਵਿੱਚ ਹੜ੍ਹ ਆ ਗਏ ਹਨ। ਫਸਲਾਂ ਤੇ ਘਰ ਪਾਣੀ ਵਿੱਚ ਡੁੱਬਣ ਨਾਲ ਹਜ਼ਾਰਾਂ ਪਰਿਵਾਰ ਬੇਘਰ ਹੋ ਗਏ ਹਨ ਅਤੇ ਕਿਸਾਨਾਂ ਦੀਆਂ ਖੜ੍ਹੀਆਂ ਫਸਲਾਂ ਤਬਾਹ ਹੋ ਗਈਆਂ ਹਨ। ਸੰਸਦ ਮੈਂਬਰ ਔਜਲਾ ਨੇ ਪੱਤਰ ਵਿੱਚ ਨਾਰਾਜ਼ਗੀ ਪ੍ਰਗਟ ਕਰਦਿਆ ਕਿਹਾ ਹੈ ਕਿ ਉਨ੍ਹਾਂ ਦੀਆਂ ਪਹਿਲਾਂ ਦੀਆਂ ਅਪੀਲਾਂ ਨੂੰ ਅਣਗੌਲਿਆ ਕਰ ਦਿੱਤਾ ਗਿਆ।
Advertisement
Advertisement