DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Flood Inspection: ਸਰਕਾਰ ਨੇ ਹੜ੍ਹਾਂ ਤੋਂ ਕੋਈ ਸਬਕ ਨਹੀਂ ਸਿੱਖਿਆ: ਬਾਦਲ

ਅਕਾਲੀ ਦਲ ਦੇ ਪ੍ਰਧਾਨ ਨੇ ਹੜ੍ਹ ਮਾਰੇ ਇਲਾਕਿਆਂ ਦਾ ਦੌਰਾ ਕੀਤਾ

  • fb
  • twitter
  • whatsapp
  • whatsapp
featured-img featured-img
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ।
Advertisement

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਡੇਰਾ ਬਾਬਾ ਨਾਨਕ ਦੇ ਕੌਮਾਂਤਰੀ ਸੀਮਾ ਨੇੜਲੇ ਇਲਾਕੇ ਦੇ ਉਨ੍ਹਾਂ ਸਥਾਨਾਂ ਦਾ ਦੌਰਾ ਕੀਤਾ, ਜਿੱਥੇ ਲੰਘੇ ਵਰ੍ਹੇ ਆਏ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਸੀ। ਡੇਰਾ ਬਾਬਾ ਨਾਨਕ ਹਲਕੇ ਦਾ ਦੌਰੇ ਦੌਰਾਨ ਉਨ੍ਹਾਂ ਕਰਤਾਰਪੁਰ ਸਾਹਿਬ ਲਾਂਘੇ ਦੇ ਨੇੜਲੇ ਬੰਨ੍ਹਾਂ ਦੀ ਸਮੀਖਿਆ ਕੀਤੀ। ਉਨ੍ਹਾਂ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੂੰ ਆਖਿਆ ਕਿ ‘ਆਪਣਾ ਪੰਜਾਬ ਆਪਾਂ ਬਚਾਈਏ’ ਮੁਹਿੰਮ ਤਹਿਤ ਹੜ੍ਹਾਂ ਦੇ ਅਗੇਤੇ ਪ੍ਰਬੰਧ ਕਰਨ ਲਈ ਜਿੱਥੇ ਡੀਜ਼ਲ, ਪੈਟਰੋਲ ,ਟਰੈਕਟਰ ਜਾਂ ਹੋਰ ਸਾਧਨਾਂ ਦੀ ਲੋੜ ਹੈ, ਉਸ ਲਈ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਹੋਣ ਨਾਤੇ ਉਹ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਆਏ ਹੜ੍ਹਾਂ ਨੇ ਭਾਰੀ ਨੁਕਸਾਨ ਕੀਤਾ, ਪਰ ਪੰਜਾਬ ਸਰਕਾਰ ਨੇ ਇਸ ਤੋਂ ਕੋਈ ਸਬਕ ਨਹੀਂ ਸਿਖਿਆ। ਇਸ ਮੌਕੇ ਹਲਕਾ ਡੇਰਾ ਬਾਬਾ ਨਾਨਕ ਇੰਚਾਰਜ ਸੁੱਚਾ ਸਿੰਘ ਲੰਗਾਹ ਨੇ ਕੌਮਾਂਤਰੀ ਸੀਮਾ ਨੇੜੇ ਰਹਿੰਦੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਸ੍ਰੀ ਬਾਦਲ ਨੂੰ ਜਾਣੂ ਕਰਵਾਇਆ। ਸ੍ਰੀ ਬਾਦਲ ਨੇ ਕਿਹਾ ਕਿ ਇੱਥੇ ਕਿਸਾਨਾਂ ਨਾਲ ਹੋਈ ਗੱਲਬਾਤ ਦੌਰਾਨ ਪਤਾ ਲੱਗਿਆ ਕਿ ਅਨੇਕਾਂ ਥਾਵਾਂ ’ਤੇ ਗ਼ੈਰ ਕਾਨੂੰਨੀ ਮਾਈਨਿੰਗ ਕਾਰਨ ਬੰਨ੍ਹ ਕਮਜ਼ੋਰ ਹੋ ਗਏ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਸੂਬੇ ਵਿੱਚ ਪੰਦਰਾਂ ਅਜਿਹੇ ਹਲਕਿਆਂ ਦੀ ਪਛਾਣ ਕੀਤੀ ਹੈ ਜਿਥੇ ਹੜ੍ਹਾਂ ਦਾ ਖ਼ਤਰਾ ਹੈ। ਇਸ ਮੌਕੇ ਸ਼ੂਗਰਫੈਡ ਦੇ ਸਾਬਕਾ ਚੇਅਰਮੈਨ ਸੁਖਬੀਰ ਸਿੰਘ ਵਾਹਲਾ, ਯੂਥ ਆਗੂ ਸੁਖਜਿੰਦਰ ਸਿੰਘ ਸੋਨੂੰ ਲੰਗਾਹ ਹਾਜ਼ਰ ਸਨ।

Advertisement
Advertisement
×