ਸੜਕਾਂ ’ਤੇ ਟਰੈਕਟਰਾਂ ਦਾ ਹੜ੍ਹ

ਰਿਹਰਸਲਾਂ ਨੇ ਨੌਜਵਾਨਾਂ ’ਚ ਉਤਸ਼ਾਹ ਭਰਿਆ; ਲੋਕਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ

ਸੜਕਾਂ ’ਤੇ ਟਰੈਕਟਰਾਂ ਦਾ ਹੜ੍ਹ

ਪਿੰਡਾਂ ’ਚ ਕੱਢੇ ਗਏ ਮੋਟਰਸਾਈਕਲ ਤੇ ਟਰੈਕਟਰ ਮਾਰਚ ’ਚ ਹਿੱਸਾ ਲੈਂਦੇ ਕਿਸਾਨ। -ਫੋਟੋ : ਪੰਜਾਬੀ ਟ੍ਰਿਬਿਊਨ

ਪਾਲ ਸਿੰਘ ਨੌਲੀ

ਜਲੰਧਰ, 19 ਜਨਵਰੀ

ਪਿੰਡਾਂ ਦੇ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ 26 ਜਨਵਰੀ ਦੀ ਕਿਸਾਨ ਪਰੇਡ ਲਈ ਲਗਾਤਾਰ ਟਰੈਕਟਰ ਮਾਰਚ ਕੱਢੇ ਜਾ ਰਹੇ ਹਨ। ਅੱਜ ਦੋ ਦਰਜਨ ਤੋਂ ਵੱਧ ਪਿੰਡਾਂ ਵਿਚ ਕਿਸਾਨਾਂ ਨੇ ਟਰੈਕਟਰ ਮਾਰਚ ਕਰਕੇ ਲੋਕਾਂ ਨੂੰ 26 ਦੀ ਕਿਸਾਨ ਪਰੇਡ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਤੇ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਕਿਸਾਨਾਂ ਦੀਆਂ ਜਾ ਰਹੀਆਂ ਜਾਨਾਂ ਲਈ ਮੋਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਇਸੇ ਦੌਰਾਨ ਕਿਸਾਨਾਂ ਤੇ ਮਜ਼ਦੂਰਾਂ ਨੇ ‘ਕੌਮਾਂਤਰੀ ਮੁਦਰਾ ਫੰਡ’ ਤੇ ‘ਸੰਸਾਰ ਵਪਾਰ ਸੰਸਥਾ’ ਦਾ ਪੁਤਲਾ ਫੂਕਿਆ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਕੱਢੇ ਗਏ ਟਰੈਕਟਰ ਮਾਰਚ ਵਿਚ 200 ਤੋਂ ਵੱਧ ਟਰੈਕਟਰ ਤੇ ਗੱਡੀਆਂ ਦਾ ਕਾਫਲਾ ਇਤਿਹਾਸਕ ਕਸਬਾ ਜੰਡਿਆਲਾ ਮੰਜਕੀ ਤੋਂ ਰਵਾਨਾ ਹੋਇਆ।

ਜਲੰਧਰ ’ਚ ਕਿਸਾਨਾਂ ਦੇ ਹੱਕ ’ਚ ਮੋਮਬੱਤੀ ਮਾਰਚ ਕੱਢਦੇ ਹੋਏ ਵਪਾਰ ਸੇਨਾ ਦੇ ਕਾਰਕੁਨ। -ਫੋਟੋ: ਪੰਜਾਬੀ ਟ੍ਰਿਬਿਊਨ

  

ਗੜ੍ਹਸ਼ੰਕਰ (ਜੋਗਿੰਦਰ ਕੁੱਲੇਵਾਲ):  ਗਣੰਤਤਰ ਦਿਵਸ ਮੌਕੇ ਦਿੱਲੀ ‘ਚ ਕੱਢੇ ਜਾਣ ਵਾਲੇ ਟਰੈਕਟਰ ਮਾਰਚ ਦੀਆ ਦੀਆਂ ਤਿਆਰੀਆਂ ਤਿਆਰੀਆਂ  ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਗੜ੍ਹਸ਼ੰਕਰ ਤਹਿਸੀਲ ਅਧੀਨ ਪੈਂਦੇ ਇਲਾਕਾ ਬੀਤ ਦੇ ਸ੍ਰੀ ਖੁਰਾਲਗੜ੍ਹ ਸਾਹਿਬ  ਤੋਂ ਟਰੈਕਟਰ ਮਾਰਚ ਕੱਢਿਆ ਗਿਆ। ਇਸ ਟਰੈਕਟਰ ਰੈਲੀ ‘ਚ 150 ਜ਼ਿਆਦਾ ਟਰੈਕਟਰਾਂ ਤੇ ਇਲਾਕੇ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ।

ਅਜਨਾਲਾ (ਅਸ਼ੋਕ ਸ਼ਰਮਾ): ਕਿਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ 26 ਜਨਵਰੀ ਨੂੰ ਦਿੱਲੀ ਵਿਖੇ ਕਿਸਾਨਾਂ ਵਲੋਂ ਕੱਢੀ ਜਾ ਰਹੀ ਟਰੈਕਟਰ ਰੈਲੀ ਨੂੰ ਸਫਲ ਬਣਾਉਣ ਲਈ ਪਿੰਡ ਪਿੰਡ ਜਾ ਕੇ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਯੂਨੀਅਨ ਵਲੋਂ ਸੂਬਾ ਕਮੇਟੀ ਮੈਂਬਰ ਸੁਖਰਾਜ ਸਿੰਘ ਛੀਨਾ ਦੀ ਅਗਵਾਈ ਹੇਠ ਮਾਰਚ ਕਰਕੇ ਕਿਸਾਨਾਂ ਨੂੰ ਟਰੈਕਟਰ ਰੈਲੀ ਵਿਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਦਿੱਲੀ ਜਾਣ ਵਾਲੇ ਟਰੈਕਟਰਾਂ ਲਈ ਮੁਫ਼ਤ ਤੇਲ ਦੇਣ ਦਾ ਐਲਾਨ  

ਕਰਤਾਰਪੁਰ (ਪੱਤਰ ਪੇ੍ਰਕ): ਪਿੰਡ ਦਿਆਲਪੁਰ ਦੇ ਸਰਪੰਚ ਹਰਜਿੰਦਰ ਸਿੰਘ ਰਾਜਾ ਨੇ ਲੋੜਵੰਦ  ਕਿਸਾਨਾਂ ਲਈ ਦਿੱਲੀ ਜਾਣ ਮੌਕੇ ਟਰੈਕਟਰਾਂ ਵਿੱਚ ਤੇਲ ਪੁਆਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਕਿਸਾਨਾਂ ਤੋਂ ਇਲਾਵਾ ਸਾਰੇ ਸਮਾਜ ਦਾ ਬਣ ਚੁੱਕਾ ਹੈ।

ਗੁਰਦਾਸਪੁਰ ‘ਚ ਕਿਸਾਨਾਂ ਦਾ ਪੱਕਾ ਧਰਨਾ ਜਾਰੀ

ਗੁਰਦਾਸਪੁਰ (ਜਤਿੰਦਰ ਬੈਂਸ): ਰੇਲਵੇ ਸਟੇਸ਼ਨ ਗੁਰਦਾਸਪੁਰ ਵਿਖੇ ਪੱਕਾ ਮੋਰਚਾ ਲਾਈ ਬੈਠੇ ਕਿਸਾਨਾਂ ਨੇ ਮੋਦੀ ਸਰਕਾਰ ਅਤੇ ਕੌਮਾਂਤਰੀ ਮੁਦਰਾਕੋਸ਼ ਦੀ ਚੇਅਰਮੈਨ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ।  ਮੋਦੀ ਸਰਕਾਰ ਉੱਤੇ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਭੁਗਤਣ ਦਾ ਦੋਸ਼ ਲਾਉਂਦਿਆਂ 26 ਜਨਵਰੀ ਦੇ ਟਰੈਕਟਰ ਮਾਰਚ ਵਿੱਚ ਵੱਡੀ ਗਿਣਤੀ ਟਰੈਕਟਰ ਭੇਜਣ ਲਈ ਪਿੰਡ-ਪਿੰਡ ਮੀਟਿੰਗਾਂ ਕਰਾਉਣ ਦਾ ਅਹਿਦ ਲਿਆ ਗਿਆ।

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਪਿੰਡਾਂ ਵਿੱਚ ਮੋਟਰਸਾਈਕਲ ਮਾਰਚ

ਸ੍ਰੀ ਹਰਗੋਬਿੰਦਪੁਰ (ਗੁਰਭੇਜ ਸਿੰਘ ਰਾਣਾ):   ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਬਲਾਕ ਕਾਦੀਆਂ-ਸ੍ਰੀ ਹਰਗੋਬਿੰਦਪੁਰ ਵੱਲੋਂ ਅੱਜ ਗੁਰਦੁਆਰਾ ਦਮਦਮਾ ਸਾਹਿਬ ਸ੍ਰੀ ਹਰਗੋਬਿੰਦ ਪੁਰ ਤੋਂ ਦੋਵਾਂ ਬਲਾਕਾਂ ਦੇ ਪਿੰਡਾਂ ਵਿੱਚ ਮੋਟਰਸਾਈਕਲ ਮਾਰਚ ਕੱਢਿਆ ਗਿਆ। ਇਹ ਮਾਰਚ ਸ਼੍ਰੀ ਹਰਗੋਬਿੰਦਪੁਰ ਤੋਂ ਸ਼ੁਰੂ ਹੋ ਕੇ ਚੀਮਾ ਖੁੱਡੀ, ਵਰਸਾਲ ਚੱਕ, ਮੇਤਲੇ, ਮਠੋਲਾ, ਭਰਥ, ਨੰਗਲ ਝੌਰ ਅਤੇ ਢਪੱਈ, ਕਾਹਲਵਾਂ, ਬਸਰਾਵਾਂ ਕਾਦੀਆਂ ਸ਼ਹਿਰ ਤੋਂ ਨੱਤ ਮੋਕਲ, ਮਣੇਸ਼, ਖੁਜਾਲਾ, ਉਧਨਵਾਲ, ਭਗਤੂਪੁਰ, ਪੰਡੋਰੀ, ਘੁਮਾਣ, ਦਕੋਹਾ,ਚੀਮਾ ਕਲਾਂ, ਖੋਖੋਵਾਲ,ਭੋਲ ਬਾਗਾ ਆਦਿ ਤੋਂ ਹੁੰਦਾ ਹੋਇਆ ਘੁਮਾਣ ਵਿਚ ਸਮਾਪਤ ਹੋਇਆ।ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਦੇ ਆਗੂਆਂ ਨੇ ਕਿਹਾ ਕਿ ਇਲਾਕੇ ਵਿਚੋਂ ਵੱਡੀ ਗਿਣਤੀ ਵਿਚ ਟਰੈਕਟਰ ਟਰਾਲੀਆਂ ਗੁਰਦੁਆਰਾ ਦਮਦਮਾ ਸਾਹਿਬ ਸ਼੍ਰੀ ਹਰਗੋਬਿੰਦਪੁਰ ਤੋਂ 22 ਜਨਵਰੀ ਨੂੰ ਸਵੇਰੇ 9 ਵਜੇ ਕੂਚ ਕਰਨਗੇ।  

ਨਵਾਂ ਸ਼ਹਿਰ ’ਚ ਟਰੈਕਟਰ ਮਾਰਚ ਕੱਢਦੇ ਹੋਏ ਕਿਸਾਨ।

ਨਵਾਂਸ਼ਹਿਰ ਦੀ ਪਰੇਡ ’ਚ ਤਿੰਨ ਸੌ ਤੋਂ ਵਧ ਟਰੈਕਟਰਾਂ ਨੇ ਲਿਆ ਹਿੱਸਾ

ਨਵਾਂ ਸ਼ਹਿਰ (ਲਾਜਵੰਤ ਸਿੰਘ): ਅੱਜ ਕਿਰਤੀ ਕਿਸਾਨ ਯੂਨੀਅਨ ਵਲੋਂ ਦਿੱਲੀ ਵਿਚ 26 ਜਨਵਰੀ ਨੂੰ ਕੀਤੀ ਜਾ ਰਹੀ ਟਰੈਕਟਰ ਪਰੇਡ ਦੇ ਅਭਿਆਸ ਲਈ ਟਰੈਕਟਰ ਮਾਰਚ ਕੱਢਿਆ ਗਿਆ ਜੋ ਪਿੰਡ ਮਹਿਰਮਪੁਰ ਤੋਂ ਰਵਾਨਾ ਹੋਇਆ ਜਿਸ ਵਿਚ 300 ਤੋਂ ਵਧ ਟਰੈਕਟਰ ਅਤੇ ਹੋਰ ਗੱਡੀਆਂ ਸ਼ਾਮਲ ਹੋਈਆਂ। ਰਵਾਨਾ ਹੋਣ ਮੌਕੇ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ, ਬੂਟਾ ਸਿੰਘ ਮਹਿਮੂਦਪੁਰ, ਕੁਲਵਿੰਦਰ ਸਿੰਘ ਵੜੈਚ, ਸੁਰਿੰਦਰ ਸਿੰਘ ਭੋਲਾ ਮਹਿਰਮਪੁਰ, ਬਲਿਹਾਰ ਸਿੰਘ ਭੰਗਲ ਨੇ ਆਖਿਆ ਕਿ ਅੱਜ ਦਾ ਟਰੈਕਟਰ ਮਾਰਚ 26 ਜਨਵਰੀ ਦੀ ਦਿੱਲੀ ਵਿਖੇ ਹੋ ਰਹੀ ਟਰੈਕਟਰ ਪਰੇਡ ਦਾ ਅਭਿਆਸ ਹੈ। ਟਰੈਕਟਰ ਮਾਰਚ ਪਿੰਡ ਮੱਲਪੁਰ, ਧਰਮਕੋਟ, ਹੰਸਰੋਂ, ਕਰਿਆਮ, ਭੰਗਲ ਕਲਾਂ, ਭੰਗਲ ਖੁਰਦ, ਕਰੀਹਾ, ਨਵਾਂਸ਼ਹਿਰ, ਬੇਗਮਪੁਰ, ਹਿਆਲਾ, ਹੁਸੈਨ ਚੱਕ, ਘੱਕੇਵਾਲ, ਰਾਹੋਂ, ਭਾਰਟਾ ਖੁਰਦ, ਕੰਗ, ਭਾਰਟਾ ਕਲਾਂ, ਬਜੀਦਪੁਰ, ਦੁਧਾਲਾ, ਬਹਾਦਰਪੁਰ, ਗੜਪਧਾਣਾ, ਗਰਚਾ, ਔੜ, ਮਾਹਲਾਂ, ਬੁਹਾਰਾ, ਸਾਹਲੋਂ ਤੋਂ ਹੁੰਦਾ ਹੋਇਆ ਪਿੰਡ ਸਕੋਹਪੁਰ ਵਿਖੇ ਸਮਾਪਤ ਹੋਇਆ।

15 ਪਿੰਡਾਂ ’ਚ ਕੌਮਾਂਤਰੀ ਮੁਦਰਾ ਕੋਸ ਦੇ ਪੁਤਲੇ ਫੂਕੇ

ਸ਼ਾਹਕੋਟ (ਪੱਤਰ ਪ੍ਰੇਰਕ):  ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਅੱਜ ਜ਼ਿਲ੍ਹੇ ਦੇ 15 ਪਿੰਡਾਂ ਵਿਚ ਕੌਮਾਂਤਰੀ ਮੁਦਰਾ ਕੋਸ ਦੇ ਪੁਤਲੇ ਫੂਕੇ। ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਮੋਹਨ ਸਿੰਘ ਬੱਲ ਨੇ ਦੱਸਿਆ ਕਿ ਲੋਕਾਂ ਦੀ ਲੁੱਟ ਕਰਨ ਲਈ ਬਣਾਈ ਗਈ ਇਸ ਸੰਸਥਾ ਨੇ ਭਾਰਤੀ ਸਰਕਾਰ ਵੱਲੋਂ ਬਣਾਏ ਲੋਕ ਵਿਰੋਧੀ ਖੇਤੀ ਕਾਨੂੰਨਾਂ ਦੀ ਪ੍ਰੋੜਤਾ ਕਰਕੇ ਇਹ ਦਰਸਾ ਦਿੱਤਾ ਕਿ ਅਸਲ ਵਿਚ ਉਨ੍ਹਾਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹੀ ਇਸ ਪ੍ਰਕਾਰ ਦੇ ਕਾਨੂੰਲ ਬਣਾਏ ਜਾ ਰਹੇ ਹਨ। 

ਦਿੱਲੀ ਲਈ ਬੱਸ ਰਵਾਨਾ  

ਤਰਨ ਤਾਰਨ (ਗੁਰਬਖ਼ਸ਼ਪੁਰੀ): ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੇ ਬਾਰਡਰਾਂ ਤੇ ਅੰਦੋਲਨ ਕਰਦੇ ਕਿਸਾਨਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਨ ਲਈ ਅੱਜ ਇਥੋਂ ਆਮ ਨਾਗਰਿਕਾਂ, ਟਰੇਡ ਯੂਨੀਅਨ ਆਗੂਆਂ ਸਮੇਤ ਹੋਰਨਾਂ ਲੋਕਾਂ ਦਾ ਇਕ ਜਥਾ ਦਿੱਲੀ ਲਈ ਬੱਸ ’ਤੇ ਰਵਾਨਾ ਹੋਇਆ| ਦਿੱਲੀ ਲਈ ਰਵਾਨਾ ਹੋਣ ਮੌਕੇ ਇਥੇ ਕੀਤੀ ਇਕ ਰੈਲੀ ਨੂੰ ਯਾਦਵਿੰਦਰ ਸਿੰਘ, ਹਰਪ੍ਰੀਤ ਸਿੰਘ, ਪਰਦੀਪ ਸਿੰਘ ਫੌਜੀ ਗੋਲਾ ਪੰਡੋਰੀ, ਕੁਲਦੀਪ ਸਿੰਘ, ਗੁਰਪਾਲ ਸਿੰਘ ਬੰਟੀ ਆਦਿ ਨੇ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਦੇ ਅਨਮਨੁੱਖੀ ਵਿਵਹਾਰ ਦੀ ਨਿਖੇਧੀ ਕੀਤੀ|  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

* ਮੁੱਖ ਮੰਤਰੀ ਅੱਜ ਦੇਣਗੇ ਬਹਿਸ ਦਾ ਜਵਾਬ * ਸ਼੍ਰੋਮਣੀ ਅਕਾਲੀ ਦਲ ਤੇ ‘ਆ...

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਪੱਛਮੀ ਬੰਗਾਲ ਦੇ ਲੇਖਕਾਂ, ਕਵੀਆਂ, ਕਿਸਾਨਾਂ ਤੇ ਵਿਦਿਆਰਥੀ ਕਾਰਕੁਨਾਂ ਵ...

ਸ਼ਹਿਰ

View All