ਫਲਾਈਓਵਰ ਸਰਵਿਸ ਲੇਨ ਧੱਸੀ
ਇਸ ਜ਼ਿਲ੍ਹੇ ਵਿੱਚ ਹੋ ਰਹੀ ਭਾਰੀ ਬਾਰਿਸ਼ ਨਾਲ ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇਅ ਤੇ ਨੰਗਲਭੂਰ ਪਿੰਡ ਨੇੜੇ ਫਲਾਈਓਵਰ ਦੇ ਨਾਲ ਲੱਗਦੀ ਸਰਵਿਸ ਲੇਨ ਦੀ ਜ਼ਮੀਨ ਪੂਰੀ ਤਰ੍ਹਾਂ ਧੱਸਣ ਨਾਲ ਨੈਸ਼ਨਲ ਹਾਈਵੇਅ ਅਤੇ ਉੱਥੇ ਬਣੇ ਦਰਜਨ ਭਰ ਘਰਾਂ ਨੂੰ ਵੀ ਖਤਰਾ ਖੜ੍ਹਾ ਹੋ...
Advertisement
ਇਸ ਜ਼ਿਲ੍ਹੇ ਵਿੱਚ ਹੋ ਰਹੀ ਭਾਰੀ ਬਾਰਿਸ਼ ਨਾਲ ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇਅ ਤੇ ਨੰਗਲਭੂਰ ਪਿੰਡ ਨੇੜੇ ਫਲਾਈਓਵਰ ਦੇ ਨਾਲ ਲੱਗਦੀ ਸਰਵਿਸ ਲੇਨ ਦੀ ਜ਼ਮੀਨ ਪੂਰੀ ਤਰ੍ਹਾਂ ਧੱਸਣ ਨਾਲ ਨੈਸ਼ਨਲ ਹਾਈਵੇਅ ਅਤੇ ਉੱਥੇ ਬਣੇ ਦਰਜਨ ਭਰ ਘਰਾਂ ਨੂੰ ਵੀ ਖਤਰਾ ਖੜ੍ਹਾ ਹੋ ਗਿਆ ਹੈ। ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਨੈਸ਼ਨਲ ਹਾਈਵੇਅ ਨੂੰ ਨੰਗਲਭੂਰ ਪਿੰਡ ਨੇੜੇ ਇੱਕ ਪਾਸੇ ਤੋਂ ਬੰਦ ਕਰ ਦਿੱਤਾ ਹੈ। ਨੈਸ਼ਨਲ ਹਾਈਵੇਅ ਦਾ ਉਹ ਹਿੱਸਾ ਜੋ ਜਲੰਧਰ ਦੀ ਤਰਫ ਹੈ, ਆਵਾਜਾਈ ਲਈ ਅਸਥਾਈ ਤੌਰ ’ਤੇ ਬੰਦ ਕਰ ਦਿੱਤਾ ਗਿਆ ਹੈ ਜਦਕਿ ਦੂਜੇ ਪਾਸੇ ਤੋਂ ਵਾਹਨਾਂ ਦੀ ਆਵਾਜਾਈ ਸ਼ੁਰੂ ਕਰ ਦਿੱਤੀ ਗਈ ਹੈ। ਪਠਾਨਕੋਟ ਦੇ ਐੱਸਡੀਐੱਮ ਰਾਕੇਸ਼ ਮੀਨਾ, ਐੱਨਐੱਚਏਆਈ ਦੇ ਅਧਿਕਾਰੀਆਂ ਅਤੇ ਲੋਕ ਨਿਰਮਾਣ ਵਿਭਾਗ ਦੀਆਂ ਟੀਮਾਂ ਨੇ ਪੁੱਜ ਕੇ ਮੌਕੇ ਦਾ ਜਾਇਜ਼ਾ ਲਿਆ ਅਤੇ ਹਾਈਵੇਅ ਨੂੰ ਇੱਕ ਪਾਸੇ ਤੋਂ ਬੰਦ ਕਰਨ ਦਾ ਫ਼ੈਸਲਾ ਕੀਤਾ।
Advertisement
Advertisement