ਵਿਰਾਸਤੀ ਵਸਤਾਂ ਦੀ ਪ੍ਰਦਰਸ਼ਨੀ ਲਗਾਈ
ਗੁਰੂ ਨਾਨਕ ਦੇਵ ਯੂਨੀਵਰਿਸਟੀ ਅੰਮ੍ਰਿਤਸਰ ਦੇ 56ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਐੱਸ ਐੱਸ ਐੱਮ ਕਾਲਜ ਵੱਲੋਂ ਲੋਕ ਕਲਾ ਪ੍ਰਦਰਸ਼ਨੀ ਲਗਾਈ ਗਈ। ਪ੍ਰਿੰਸੀਪਲ ਡਾ. ਆਰ ਕੇ ਤੁੱਲੀ ਦੀ ਪ੍ਰਧਾਨਗੀ ਅਤੇ ਯੁਵਕ ਭਲਾਈ ਵਿਭਾਗ ਦੇ ਡੀਨ ਪ੍ਰੋਫੈਸਰ ਪ੍ਰਬੋਧ ਗਰੋਵਰ ਦੀ ਅਗਵਾਈ ਹੇਠ...
Advertisement
ਗੁਰੂ ਨਾਨਕ ਦੇਵ ਯੂਨੀਵਰਿਸਟੀ ਅੰਮ੍ਰਿਤਸਰ ਦੇ 56ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਐੱਸ ਐੱਸ ਐੱਮ ਕਾਲਜ ਵੱਲੋਂ ਲੋਕ ਕਲਾ ਪ੍ਰਦਰਸ਼ਨੀ ਲਗਾਈ ਗਈ। ਪ੍ਰਿੰਸੀਪਲ ਡਾ. ਆਰ ਕੇ ਤੁੱਲੀ ਦੀ ਪ੍ਰਧਾਨਗੀ ਅਤੇ ਯੁਵਕ ਭਲਾਈ ਵਿਭਾਗ ਦੇ ਡੀਨ ਪ੍ਰੋਫੈਸਰ ਪ੍ਰਬੋਧ ਗਰੋਵਰ ਦੀ ਅਗਵਾਈ ਹੇਠ ਯੂਨੀਵਰਸਿਟੀ ਵਿੱਚ ਲੱਗੀ ਪ੍ਰਦਰਸ਼ਨੀ ਖਿੱਚ ਦਾ ਕੇਂਦਰ ਰਹੀ। ਪ੍ਰਦਰਸ਼ਨੀ ਵਿੱਚ ਵਿਦਿਆਰਥੀਆਂ ਵੱਲੋਂ ਪ੍ਰਾਚੀਨ ਭਾਂਡੇ, ਹਥਿਆਰ, ਦੋ ਸੌ ਤੋਂ ਤਿੰਨ ਸੌ ਸਾਲ ਪੁਰਾਣੇ ਸਿੱਕੇ, ਫੁੱਲਾਂ ਦੇ ਗਮਲੇ, ਦਸਤਕਾਰੀ ਵਸਤਾ, ਹਲ, ਘੜੇ ਤੇ ਪੇਂਟਿੰਗ ਆਦਿ ਪੇਸ਼ ਕੀਤਾ ਗਿਆ। ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬੀ ਲੋਕ ਗੀਤਾਂ ਨਾਲ ਵੀ ਰੰਗ ਬੰਨ੍ਹਿਆ। ਪ੍ਰਿੰਸੀਪਲ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪੰਜਾਬ ਦੀ ਵਿਰਾਸਤ ਬਾਰੇ ਦੱਸਣ ਲਈ ਅਜਿਹੇ ਮੇਲੇ ਜ਼ਰੂਰੀ ਹਨ।
Advertisement
Advertisement
