ਬਾਬਾ ਬੰਦਾ ਬਹਾਦਰ ਸਕੂਲ ’ਚ ਲੋਕ ਗੀਤ ਮੁਕਾਬਲੇ
ਸੁੱਚਾ ਸਿੰਘ ਪਸਨਾਵਾਲ
ਧਾਰੀਵਾਲ, 13 ਜੁਲਾਈ
ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿੱਚ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਪਰਮਿੰਦਰ ਕੌਰ ਚਾਹਲ ਅਤੇ ਪ੍ਰਿੰਸੀਪਲ ਕਿਰਨ ਕੇਸਰ ਅਗਵਾਈ ਹੇਠ ਵਿਦਿਆਰਥੀਆਂ ਦੇ ਇੰਟਰ ਹਾਊਸ ਪੰਜਾਬੀ ਲੋਕ ਗੀਤ ਮੁਕਾਬਲੇ ਕਰਵਾਏ। ਮੁਕਾਬਲਿਆਂ ਵਿੱਚ ਵੱਖ-ਵੱਖ ਹਾਊਸ ਕ੍ਰਮਵਾਰ ਅਜੀਤ, ਜੁਝਾਰ, ਜ਼ੋਰਾਵਰ ਅਤੇ ਫਤਹਿ ਹਾਊਸ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਦੋ ਗਰੁੱਪਾਂ ਵਿੱਚ ਕਰਵਾਏ ਇਨ੍ਹਾਂ ਮੁਕਾਬਲਿਆਂ ਵਿੱਚ ਪਹਿਲੇ ਗਰੁੱਪ ਵਿੱਚ ਜਮਾਤ ਪਹਿਲੀ ਤੋਂ ਪੰਜਵੀਂ ਤੱਕ ਦੇ ਵਿਦਿਆਰਥੀਆਂ ਅਤੇ ਦੂਜੇ ਗਰੁੱਪ ਵਿੱਚ ਜਮਾਤ ਛੇਵੀਂ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਭਾਗ ਲਿਆ। ਇਸ ਦੌਰਾਨ ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰ ਨਾਲ ਸਬੰਧਤ ਸਲਵਾਰ ਸੂਟ ਪਹਿਨੇ ਕੇ ਬਹੁਤ ਹੀ ਮਨਮੋਹਕ ਪਹਿਰਾਵੇ ਵਿੱਚ ਪੰਜਾਬੀ ਲੋਕ ਗੀਤ ਪੇਸ਼ ਕਰਦਿਆਂ ਆਪਣੀ ਪ੍ਰਭਾਵਸ਼ਾਲੀ ਕਲਾਕਾਰੀ ਨਾਲ ਸਭ ਦਾ ਮਨ ਮੋਹਿਆ। ਪਹਿਲੇ ਗਰੁੱਪ ਦੇ ਮੁਕਾਬਲੇ ਵਿੱਚ ਜ਼ੋਰਾਵਰ ਹਾਊਸ ਨੇ ਪਹਿਲਾ ਸਥਾਨ, ਜੁਝਾਰ ਹਾਊਸ ਨੇ ਦੂਸਰਾ ਸਥਾਨ ਅਤੇ ਅਜੀਤ ਹਾਊਸ ਨੇ ਤੀਸਰਾ ਸਥਾਨ ਹਾਸਿਲ ਕੀਤਾ। ਦੂਜੇ ਗਰੁੱਪ ਦੇ ਮੁਕਾਬਲੇ ਵਿੱਚੋਂ ਜ਼ੋਰਾਵਰ ਹਾਊਸ ਨੇ ਪਹਿਲਾ ਸਥਾਨ ,ਅਜੀਤ ਹਾਊਸ ਨੇ ਦੂਸਰਾ ਸਥਾਨ ਅਤੇ ਜੁਝਾਰ ਹਾਊਸ ਨੇ ਤੀਸਰਾ ਸਥਾਨ ਹਾਸਿਲ ਕੀਤਾ। ਸਕੂਲ ਦੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ ਨੇ ਇਹਨਾਂ ਵਿਦਿਆਰਥੀਆਂ ਦੀ ਕਲਾਕਾਰੀ ਦੀ ਸਰਾਹਨਾ ਕੀਤੀ ਅਤੇ ਬੱਚਿਆਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਸਕੂਲ ਪ੍ਰਿੰਸੀਪਲ ਕਿਰਨ ਕੇਸਰ ਨੇ ਵਿਦਿਆਰਥੀਆਂ ਨੂੰ ਇਸ ਪੇਸ਼ਕਾਰੀ ਲਈ ਮੁਬਾਰਕਬਾਦ ਦਿੰਦਿਆਂ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।