ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਫੂਡ ਕਮਿਸ਼ਨ ਦੀ ਮੈਂਬਰ ਵੱਲੋਂ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਦੀ ਜਾਂਚ

ਮਿੱਡ-ਡੇਅ ਮੀਲ ਸਣੇ ਡਿੱਪੂ ’ਚ ਰਾਸ਼ਨ ਦੇ ਮਿਆਰ ਦੀ ਜਾਂਚ ਕੀਤੀ
ਜਾਣਕਾਰੀ ਦਿੰਦੇ ਹੋਏ ਫੂਡ ਕਮਿਸ਼ਨ ਦੀ ਮੈਂਬਰ ਪ੍ਰੀਤੀ ਚਾਵਲਾ। -ਫੋਟੋ: ਸੂਦ
Advertisement

ਪੱਤਰ ਪ੍ਰੇਰਕ

ਅਮਲੋਹ, 14 ਦਸੰਬਰ

Advertisement

ਪੰਜਾਬ ਫੂਡ ਕਮਿਸ਼ਨ ਦੀ ਮੈਂਬਰ ਪ੍ਰੀਤੀ ਚਾਵਲਾ ਨੇ ਸਰਕਾਰੀ ਹਾਈ ਸਕੂਲ, ਸਰਕਾਰੀ ਐਲੀਮੈਂਟਰੀ ਸਕੂਲ, ਰਾਸ਼ਨ ਡਿੱਪੂ, ਆਂਗਣਵਾੜੀ ਸੈਂਟਰ ਖਨਿਆਣ, ਬਲਾਕ ਅਮਲੋਹ, ਸਰਕਾਰੀ ਪ੍ਰਾਇਮਰੀ ਸਕੂਲ, ਸਰਕਾਰੀ ਐਲੀਮੈਂਟਰੀ ਸਕੂਲ, ਆਂਗਣਵਾੜੀ ਸੈਂਟਰ, ਮਾਜਰੀ ਕਿਸ਼ਨੇ ਵਾਲੀ, ਬਲਾਕ ਮੰਡੀ ਗੋਬਿੰਦਗੜ੍ਹ, ਹਾਈ ਸਕੂਲ ਅਤੇ ਪ੍ਰਾਇਮਰੀ ਸਕੂਲ ਸਲਾਣੀ ਵਿੱਚ ਵਿਦਿਆਰਥੀਆਂ ਲਈ ਮਿੱਡ-ਡੇਅ ਮੀਲ ਅਤੇ ਆਂਗਣਵਾੜੀ ਕੇਂਦਰਾਂ ਅਤੇ ਗਰਭਵਤੀ ਔਰਤਾਂ ਅਤੇ ਛੋਟੇ ਬੱਚਿਆਂ ਨੂੰ ਸਿਹਤਮੰਦ ਬਣਾਉਣ ਲਈ ਦਿੱਤੀ ਜਾ ਰਹੀ ਖਾਣ ਪੀਣ ਦੀ ਸਮੱਗਰੀ ਦਾ ਜਾਇਜ਼ਾ ਲਿਆ। ਰਾਸ਼ਨ ਡਿੱਪੂ ਵਿੱਚ ਉਨ੍ਹਾਂ ਰਾਸ਼ਨ ਦੇ ਮਿਆਰ ਦੀ ਜਾਂਚ ਕੀਤੀ ਅਤੇ ਲਾਭਪਾਤਰੀਆਂ ਦੀਆਂ ਸੂਚੀਆਂ ਵੀ ਦੇਖੀਆਂ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਛੋਟੇ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਸਿਹਤਮੰਦ ਰੱਖਣ ਲਈ ਸਰਕਾਰ ਵੱਲੋਂ ਦਿੱਤੇ ਜਾ ਰਹੇ ਖਾਣ-ਪੀਣ ਦੇ ਸਾਮਾਨ ਦੇ ਮਿਆਰ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨਾ ਵਰਤੀ ਜਾਵੇ। ਉਨ੍ਹਾਂ ਸਕੂਲਾਂ ਵਿੱਚ ਤਿਆਰ ਮਿੱਡ-ਡੇਅ ਮੀਲ ਦਾ ਜਾਇਜ਼ਾ ਲਿਆ ਅਤੇ ਤਸੱਲੀ ਪ੍ਰਗਟਾਈ।

Advertisement