ਸੁਖਦੇਵ ਸਿੰਘ ਸੁੱਖ
ਅਜਨਾਲਾ, 4 ਜਨਵਰੀ
ਬਾਬਾ ਸੰਦਰ ਸਿੰਘ ਸਪੋਰਟਸ ਕਲੱਬ ਕਿਆਮਪੁਰਾ ਵੱਲੋਂ ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਦੇ ਸਹਿਯੋਗ ਨਾਲ ਅੱਠਵਾਂ ਫੁਟਬਾਲ, ਵਾਲੀਬਾਲ ਅਤੇ ਅਥਲੈਟਿਕ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਿਲਆਂ ਵਿੱਚ ਵੱਖ-ਵੱਖ 32 ਟੀਮਾਂ ਨੇ ਹਿੱਸਾ ਲਿਆ। ਫੁਟਬਾਲ ਦਾ ਫਾਈਨਲ ਮੈਚ ਪਿੰਡ ਚੱਠਾ ਅਤੇ ਕਿਆਮਪੁਰ ਦੀ ਟੀਮ ਵਿਚਕਾਰ ਕਰਵਾਇਆ ਗਿਆ, ਜਿਸ ਵਿੱਚੋਂ ਪਿੰਡ ਚੱਠਾ ਦੀ ਟੀਮ ਪਹਿਲੇ ਸਥਾਨ ਅਤੇ ਪਿੰਡ ਕਿਆਮਪੁਰ ਦੀ ਟੀਮ ਦੂਜੇ ਸਥਾਨ ’ਤੇ ਰਹੀ। ਪਿੰਡ ਚੱਠਾ ਦੀ ਜੇਤੂ ਟੀਮ ਨੂੰ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਵੱਲੋਂ ਸਨਮਾਨਿਤ ਕਰ ਕੇ ਆਪਣੀ ਜੇਬ ਵਿੱਚੋਂ 21 ਹਜ਼ਾਰ ਰੁਪਏ ਸਪੋਰਟਸ ਕਲੱਬ ਨੂੰ ਭੇਟ ਕੀਤੇ। ਇਸ ਮੌਕੇ ਸੰਬੋਧਨ ਕਰਦਿਆਂ ਬੋਨੀ ਅਜਨਾਲਾ ਨੇ ਕਿਹਾ ਕਿ ਨਰੋਏ ਸਮਾਜ ਲਈ ਨੌਜਵਾਨਾਂ ਦਾ ਖੇਡਾਂ ਪ੍ਰਤੀ ਵੱਧ ਤੋਂ ਵੱਧ ਰੁਝਾਨ ਹੋਣਾ ਚਾਹੀਦਾ ਹੈ ਤਾਂ ਹੀ ਨਸ਼ਿਆਂ ਦੇ ਕੋਹੜ ਤੋਂ ਬਚਿਆ ਜਾ ਸਕਦਾ ਹੈ। ਇਸ ਮੌਕੇ ਦਿਲਸ਼ੇਰ ਸਿੰਘ, ਕਰਨਬੀਰ ਸਿੰਘ, ਮਨਦੀਪ ਸਿੰਘ, ਗੁਰਜੀਤ ਸਿੰਘ ਅਤੇ ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਦੇ ਜ਼ਿਲ੍ਹਾ ਕੋਆਰਡੀਨੇਟਰ ਅਕਾਂਸ਼ਾ ਨੇ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ।