ਵਣ ਮਹਾਂਉਤਸਵ ਮਨਾਇਆ
ਸੁਜਾਨਪੁਰ ਈਕੋ ਕਲੱਬ ਅਤੇ ਲਾਇਨਜ਼ ਕਲੱਬ ਪਠਾਨਕੋਟ ਸਮਾਈਲ ਸਰਵ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿੱਚ ਪ੍ਰਿੰਸੀਪਲ ਡਾ. ਰਾਕੇਸ਼ ਮੋਹਨ ਸ਼ਰਮਾ ਦੀ ਅਗਵਾਈ ਵਿੱਚ ਵਣ ਮਹਾਂਉਤਸਵ ਮਨਾਇਆ ਗਿਆ। ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਇਨਵਾਇਰਮੈਂਟ ਅਜਮੇਰ ਸਿੰਘ ਮੁੱਖ ਮਹਿਮਾਨ...
Advertisement
ਸੁਜਾਨਪੁਰ ਈਕੋ ਕਲੱਬ ਅਤੇ ਲਾਇਨਜ਼ ਕਲੱਬ ਪਠਾਨਕੋਟ ਸਮਾਈਲ ਸਰਵ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿੱਚ ਪ੍ਰਿੰਸੀਪਲ ਡਾ. ਰਾਕੇਸ਼ ਮੋਹਨ ਸ਼ਰਮਾ ਦੀ ਅਗਵਾਈ ਵਿੱਚ ਵਣ ਮਹਾਂਉਤਸਵ ਮਨਾਇਆ ਗਿਆ। ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਇਨਵਾਇਰਮੈਂਟ ਅਜਮੇਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਜਦ ਕਿ ਲਾਇਨਜ਼ ਕਲੱਬ ਪਠਾਨਕੋਟ ਸਮਾਈਲ ਸਰਵ ਦੇ ਪ੍ਰਧਾਨ ਅਸ਼ੋਕ ਕੁਮਾਰ, ਸੈਕਟਰੀ ਕੁਲਜੀਤ ਸਲਾਰੀਆ ਅਤੇ ਕੈਸ਼ੀਅਰ ਬੀਐਲ ਪਟੇਲ ਵਿਸ਼ੇਸ਼ ਰੂਪ ਵਿੱਚ ਸ਼ਾਮਲ ਹੋਏ। ਸਮਾਗਮ ਦੌਰਾਨ ਵੱਖ-ਵੱਖ ਪ੍ਰਜਾਤੀਆਂ ਦੇ ਛਾਇਆਦਾਰ, ਫਲਦਾਰ ਪੌਦੇ ਲਗਾਏ ਗਏ। ਵਿਦਿਆਰਥੀਆਂ ਨੇ ਪੌਦਿਆਂ ਦੀ ਸਾਂਭ ਸੰਭਾਲ ਕਰਨ ਦਾ ਜ਼ਿੰਮਾ ਵੀ ਲਿਆ।
Advertisement
Advertisement