ਪੱਤਰ ਪ੍ਰੇਰਕ
ਕਾਹਨੂੰਵਾਨ, 25 ਅਗਸਤ
ਕਿਸਾਨ ਸੰਘਰਸ਼ ਨੂੰ ਪ੍ਰਣਾਈ ਜਥੇਬੰਦੀ ਪਗੜੀ ਸੰਭਾਲ ਲਹਿਰ ਵੱਲੋਂ ਨੇੜਲੇ ਪਿੰਡ ਰਾਜੂ ਬੇਲਾ ਵਿੱਚ ਕਿਸਾਨ ਇਕਾਈ ਦਾ ਗਠਨ ਕੀਤਾ ਗਿਆ ਹੈ। ਇਸ ਸਬੰਧੀ ਜਥੇਬੰਦੀ ਦੇ ਪ੍ਰਧਾਨ ਸਤਨਾਮ ਸਿੰਘ ਬਾਗੜੀਆਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਆਪਣੀ ਜਥੇਬੰਦੀ ਦਾ ਵਿਸਥਾਰ ਕਰਦੇ ਹੋਏ ਅੱਜ ਪਿੰਡ ਰਾਜੂ ਬੇਲਾ ਵਿੱਚ ਪਿੰਡ ਪੱਧਰ ਦੀ ਇਕਾਈ ਦਾ ਗਠਨ ਕੀਤਾ ਗਿਆ। ਇਸ ਮੌਕੇ ਪਿੰਡ ਵਿੱਚ ਸੱਦੇ ਵੱਡੇ ਇਕੱਠ ਨੂੰ ਕਿਸਾਨ ਆਗੂਆਂ ਨੇ ਸੰਬੋਧਨ ਕੀਤਾ ਅਤੇ ਜਥੇਬੰਦੀ ਨੂੰ ਇਲਾਕੇ ਵਿੱਚ ਹੋਰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਪਿੰਡ ਦੇ ਲੋਕਾਂ ਨੇ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਕਿ ਉਹ ਕਿਸਾਨ ਘੋਲ ਵਿੱਚ ਹਿੱਸਾ ਪਾਉਣ ਲਈ ਪਿੰਡ ਵਿੱਚ ਕਿਸਾਨ ਇਕਾਈ ਦਾ ਗਠਨ ਕਰਨਗੇ। ਇਸ ਮੌਕੇ ਚੁਣੀ ਗਈ ਕਮੇਟੀ ਵਿੱਚ ਬਲਜਿੰਦਰ ਸਿੰਘ ਸੋਨੂੰ ਨੂੰ ਪ੍ਰਧਾਨ, ਸਤਨਾਮ ਸਿੰਘ ਰਾਣਾ ਸਕੱਤਰ, ਮਨਦੀਪ ਸਿੰਘ ਖ਼ਜ਼ਾਨਚੀ, ਸੁਖਵਿੰਦਰ ਸਿੰਘ ਸਹਾਇਕ ਖ਼ਜ਼ਾਨਚੀ, ਰਘਬੀਰ ਸਿੰਘ, ਜਗਵਿੰਦਰ ਸਿੰਘ, ਗੁਰਇਕਬਾਲ ਸਿੰਘ, ਜੰਗ ਸਿੰਘ, ਕੁਲਵਿੰਦਰ ਸਿੰਘ, ਰਜਿੰਦਰਪਾਲ ਸਿੰਘ, ਜਤਿੰਦਰ ਸਿੰਘ, ਵਰਿਆਮ ਸਿੰਘ, ਅਤਰ ਸਿੰਘ, ਬਲਜਿੰਦਰ ਸਿੰਘ ਅਤੇ ਸਿਕੰਦਰ ਸਿੰਘ ਨੂੰ ਮੈਂਬਰ ਨਿਯੁਕਤ ਕੀਤਾ ਗਿਆ।