ਕਾਹਨੂੰਵਾਨ: ਇੱਥੋਂ ਨਜ਼ਦੀਕੀ ਪਿੰਡ ਸਠਿਆਲੀ ਵਿੱਚ ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਵੱਲੋਂ ਮਹਿਲਾ ਵਿੰਗ ਦਾ ਗਠਨ ਕੀਤਾ ਗਿਆ। ਇਸ ਸਬੰਧੀ ਕਿਸਾਨ ਆਗੂ ਸੁਖਵੰਤ ਸਿੰਘ ਸਠਿਆਲੀ ਨੇ ਦੱਸਿਆ ਕਿ ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਦੀ ਅਗਵਾਈ ਵਿੱਚ ਪਿੰਡ ਦੀਆਂ ਔਰਤਾਂ ਦੀ ਮੀਟਿੰਗ ਕੀਤੀ ਗਈ। ਇਸ ਮੌਕੇ ਜਥੇਬੰਦੀ ਦੇ ਸੂਬਾ ਆਗੂ ਬਲਬੀਰ ਸਿੰਘ ਰੰਧਾਵਾ ਸਮੇਤ ਦਰਜਨ ਦੇ ਕਬੀਰ ਹੋਰ ਕਿਸਾਨ ਮਜ਼ਦੂਰ ਆਗੂਆਂ ਨੇ ਭਾਗ ਲਿਆ। ਇਸ ਮੌਕੇ ਪਿੰਡ ਸਠਿਆਲੀ ਵਿੱਚ ਮਹਿਲਾ ਵਿੰਗ ਦਾ ਗਠਨ ਕੀਤਾ ਗਿਆ, ਜਿਸ ਵਿੱਚ ਬਲਜੀਤ ਕੌਰ ਨੂੰ ਪ੍ਰਧਾਨ, ਗੁਰਵਿੰਦਰ ਕੌਰ ਨੂੰ ਉਪ ਪ੍ਰਧਾਨ, ਰਣਜੀਤ ਕੌਰ ਨੂੰ ਸਕੱਤਰ, ਪਰਮਜੀਤ ਕੌਰ ਨੂੰ ਖ਼ਜ਼ਾਨਚੀ ਚੁਣਿਆ ਗਿਆ। -ਪੱਤਰ ਪ੍ਰੇਰਕ