ਅਜਨਾਲਾ: ਭਾਰਤੀ ਜਨਤਾ ਪਾਰਟੀ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਦੀ ਹੁਣ ਤੋਂ ਹੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਜਿਸ ਤਹਿਤ ਹਲਕਾ ਅਜਨਾਲਾ ਤੋਂ ਪੰਜਾਬ ਇੰਨਫੋਟੈਕ ਦੇ ਸਾਬਕਾ ਵਾਈਸ ਚੇਅਰਮੈਨ ਅਤੇ ਭਾਜਪਾ ਦੇ ਸੂਬਾਈ ਕਾਰਜਕਾਰਨੀ ਮੈਂਬਰ ਬਾਊ ਰਾਮ ਸ਼ਰਨ ਪ੍ਰਾਸ਼ਰ ਦੀ ਅਗਵਾਈ ’ਚ ਭਰੋਸਾ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਾਬਕਾ ਬਲਾਕ ਸਮਿਤੀ ਮੈਂਬਰ ਅਕਾਲੀ ਦਲ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ, ਜਿਨ੍ਹਾਂ ਦਾ ਬਾਊ ਰਾਮ ਸ਼ਰਨ ਨੇ ਸਵਾਗਤ ਕਰਦਿਆਂ ਪਾਰਟੀ ਦੀ ਮਜ਼ਬੂਤੀ ਅਤੇ ਵਿਸਥਾਰ ਲਈ ਡਿਊਟੀ ਲਾਉਂਦਿਆ ਬਣਦਾ ਸਤਿਕਾਰ ਦੇਣ ਦਾ ਵਾਅਦਾ ਕੀਤਾ। -ਪੱਤਰ ਪ੍ਰੇਰਕ