ਕਾਂਗਰਸ ਦਾ ਸਾਬਕਾ ਬਲਾਕ ਪ੍ਰਧਾਨ ਅਕਾਲੀ ਦਲ ’ਚ ਸ਼ਾਮਲ
ਸਥਾਨਕ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਸੰਦੀਪ ਕੁਮਾਰ ਸੋਨੂੰ ਦੋਦੇ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ| ਅਕਾਲੀ ਦਲ ਦੇ ਆਗੂ ਪਰਮਜੀਤ ਸਿੰਘ ਗੱਗੋਬੁਆ ਨੇ ਅੱਜ ਇਥੇ ਦੱਸਿਆ ਕਿ ਸੋਨੂੰ ਦੋਦੇ ਤੋਂ ਇਲਾਵਾ ਅਕਾਲੀ ਦਲ ਵਿੱਚ ਸ਼ਾਮਲ...
Advertisement
ਸਥਾਨਕ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਸੰਦੀਪ ਕੁਮਾਰ ਸੋਨੂੰ ਦੋਦੇ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ|
ਅਕਾਲੀ ਦਲ ਦੇ ਆਗੂ ਪਰਮਜੀਤ ਸਿੰਘ ਗੱਗੋਬੁਆ ਨੇ ਅੱਜ ਇਥੇ ਦੱਸਿਆ ਕਿ ਸੋਨੂੰ ਦੋਦੇ ਤੋਂ ਇਲਾਵਾ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਹੋਰਨਾਂ ਆਗੂਆਂ ਵਿੱਚ ਬਲਦੇਵ ਸਿੰਘ ਕੱਕਾ ਕੰਡਿਆਲਾ, ਗੁਲਜ਼ਾਰ ਸਿੰਘ ਭੁੱਟੋ, ਸਿਮਰਨਜੀਤ ਸਿੰਘ ਬੂੰਦੀ, ਦਵਿੰਦਰ ਸਿੰਘ ਮਾਨੋਚਾਹਲ ਆਦਿ ਦਾ ਨਾਂ ਸ਼ਾਮਲ ਹੈ| ਪਰਮਜੀਤ ਸਿੰਘ ਗੱਗੋਬੁਆ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਵਿੱਚ ਪਾਰਟੀ ਦੇ ਦਫਤਰ ਪਾਰਟੀ ਵਿੱਚ ਸ਼ਾਮਲ ਕਰਵਾਇਆ| ਸ੍ਰੀ ਬਾਦਲ ਨੇ ਉਨ੍ਹਾਂ ਨੂੰ ਤਰਨ ਤਾਰਨ ਹਲਕੇ ਦੀ ਹੋਣ ਵਾਲੀ ਉੱਪ ਚੋਣ ਵਿੱਚ ਪਾਰਟੀ ਦੇ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿੱਚ ਚੋਣ ਪ੍ਰਚਾਰ ਵਿੱਚ ਜੁਟ ਜਾਣ ਦੀ ਅਪੀਲ ਕੀਤੀ| ਸੋਨੂੰ ਦੋਦੇ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਤਰਨ ਤਾਰਨ ਵਿੱਚ ਆਉਣ ਤੇ ਅਨੇਕਾਂ ਹੋਰ ਆਗੂ ਅਕਾਲੀ ਦਲ ਵਿੱਚ ਸ਼ਾਮਲ ਹੋਣਗੇ|
Advertisement
Advertisement