DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਰਕਾਰੀ ਡਿਗਰੀ ਕਾਲਜ ਦਾ ਨੀਂਹ ਪੱਥਰ ਰੱਖਿਆ

ਸਰਹੱਦੀ ਖੇਤਰ ਦੇ ਪਿੰਡ ਬਿਕਰਾਊਰ ਵਿੱਚ 15 ਕਰੋੜ ਰੁਪਏ ਦੀ ਲਾਗਤ ਨਾਲ ਬਾਬਾ ਗਮ ਚੁੱਕ ਦੀ ਯਾਦ ਵਿੱਚ ਸਰਕਾਰੀ ਡਿਗਰੀ, ਵੋਕੇਸ਼ਨਲ ਟਰੇਨਿੰਗ ਕਾਲਜ ਬਿਕਰਾਊਰ ਦਾ ਅੱਜ ਨੀਂਹ ਪੱਥਰ ਜ਼ਿਲ੍ਹੇ ਦੇ ਵੱਖ-ਵੱਖ ਧਾਰਮਿਕ ਆਗੂਆਂ ਵੱਲੋਂ ਰੱਖਿਆ ਗਿਆ। ਇਸ ਮੌਕੇ ਗ੍ਰੰਥੀ ਭਾਈ...

  • fb
  • twitter
  • whatsapp
  • whatsapp
featured-img featured-img
ਕਾਲਜ ਦਾ ਨੀਂਹ ਪੱਥਰ ਰੱਖਦੇ ਹੋਏ ਧਾਰਮਿਕ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ।
Advertisement

ਸਰਹੱਦੀ ਖੇਤਰ ਦੇ ਪਿੰਡ ਬਿਕਰਾਊਰ ਵਿੱਚ 15 ਕਰੋੜ ਰੁਪਏ ਦੀ ਲਾਗਤ ਨਾਲ ਬਾਬਾ ਗਮ ਚੁੱਕ ਦੀ ਯਾਦ ਵਿੱਚ ਸਰਕਾਰੀ ਡਿਗਰੀ, ਵੋਕੇਸ਼ਨਲ ਟਰੇਨਿੰਗ ਕਾਲਜ ਬਿਕਰਾਊਰ ਦਾ ਅੱਜ ਨੀਂਹ ਪੱਥਰ ਜ਼ਿਲ੍ਹੇ ਦੇ ਵੱਖ-ਵੱਖ ਧਾਰਮਿਕ ਆਗੂਆਂ ਵੱਲੋਂ ਰੱਖਿਆ ਗਿਆ। ਇਸ ਮੌਕੇ ਗ੍ਰੰਥੀ ਭਾਈ ਸੁਖਵੰਤ ਸਿੰਘ ਅਤੇ ਭਾਈ ਹਰਭਜਨ ਸਿੰਘ, ਪੰਡਤ ਸਤਿਆ ਪ੍ਰਕਾਸ਼ ਅਜਨਾਲਾ, ਮੌਲਾਨਾ ਹਾਮਿਦ ਹੁਸੈਨ, ਇਮਾਮ ਜਾਮਾ ਮਸਜਿਦ ਅੰਮ੍ਰਿਤਸਰ, ਆਦਿ ਦੀ ਹਾਜ਼ਰੀ ਵਿੱਚ ਨੀਂਹ ਪੱਥਰ ਰੱਖਿਆ ਗਿਆ ਅਤੇ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਕਿਹਾ ਕਿ ਅਜਨਾਲਾ ਅਤੇ ਅੰਮ੍ਰਿਤਸਰ ਤੋਂ ਦੂਰ ਇਸ ਇਲਾਕੇ ਵਿੱਚ ਰਹਿੰਦੀ ਰਾਅ ਸਿੱਖ ਬਰਾਦਰੀ ਦੇ ਬੱਚੇ ਇਸ ਕਾਲਜ ਵਿੱਚ ਪੜ੍ਹ ਕੇ ਚੰਗੀ ਸਿੱਖਿਆ ਹਾਸਲ ਕਰਨਗੇ। ਉਨ੍ਹਾਂ ਦੱਸਿਆ ਕਿ 15 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇਸ ਕਾਲਜ ਦਾ ਨਿਰਮਾਣ ਅੱਜ ਤੋਂ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਾਲਜ ਖੁੱਲ੍ਹਣ ਨਾਲ ਇਲਾਕੇ ਦੇ ਬੱਚਿਆਂ ਦੀ ਤਕਦੀਰ ਬਦਲੇਗੀ । ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੀ 19 ਜਨਵਰੀ ਨੂੰ ਅਜਨਾਲਾ ਦੀ ਦਾਣਾ ਮੰਡੀ ਵਿੱਚ ਹੋਏ ਸਮਾਰੋਹ ਦੌਰਾਨ ਕਾਲਜ ਦਾ ਨੀਂਹ ਪੱਥਰ ਵਰਚੁਲੀ ਤੌਰ ’ਤੇ ਰੱਖਿਆ ਸੀ ਅਤੇ ਅੱਜ ਅਰਦਾਸ ਕਰਨ ਉਪਰੰਤ ਇਸ ਦੇ ਨਿਰਮਾਣ ਦਾ ਕੰਮ ਸ਼ੁਰੂ ਹੋ ਗਿਆ ਹੈ।

Advertisement
Advertisement
×