ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਦੇ ਦੋਸ਼ ਹੇਠ ਚਾਰ ਗ੍ਰਿਫ਼ਤਾਰ
ਪੱਤਰ ਪ੍ਰੇਰਕ ਤਰਨ ਤਾਰਨ, 25 ਜੂਨ ਪੁਲੀਸ ਨੇ ਬੀਤੇ ਦਿਨ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਦੇ ਦੋਸ਼ ਹੇਠ ਚਾਰ ਜਣਿਆਂ ਨੂੰ 300 ਲਿਟਰ ਲਾਹਣ ਅਤੇ 24,000 ਐੱਮਐੱਲ ਨਾਜਾਇਜ਼ ਸ਼ਰਾਬ ਸਣੇ ਗ੍ਰਿਫ਼ਤਾਰ ਕੀਤਾ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਸਥਾਨਕ ਥਾਣਾ ਸਦਰ...
Advertisement
ਪੱਤਰ ਪ੍ਰੇਰਕ
ਤਰਨ ਤਾਰਨ, 25 ਜੂਨ
Advertisement
ਪੁਲੀਸ ਨੇ ਬੀਤੇ ਦਿਨ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਦੇ ਦੋਸ਼ ਹੇਠ ਚਾਰ ਜਣਿਆਂ ਨੂੰ 300 ਲਿਟਰ ਲਾਹਣ ਅਤੇ 24,000 ਐੱਮਐੱਲ ਨਾਜਾਇਜ਼ ਸ਼ਰਾਬ ਸਣੇ ਗ੍ਰਿਫ਼ਤਾਰ ਕੀਤਾ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਸਥਾਨਕ ਥਾਣਾ ਸਦਰ ਦੇ ਏਐੱਸਆਈ ਸਤਨਾਮ ਸਿੰਘ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਨੇ ਸੰਘਾ ਪਿੰਡ ਦੇ ਵਾਸੀ ਵਿਜੇਪਾਲ ਸਿੰਘ ਅਤੇ ਹਰਪ੍ਰੀਤ ਸਿੰਘ ਮੱਕਾ ਕੋਲੋਂ 15,000 ਐੱਮਐੱਲ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਇਸ ਦੇ ਨਾਲ ਹੀ ਸਰਹਾਲੀ ਪੁਲੀਸ ਨੇ ਇਲਾਕੇ ਦੇ ਪਿੰਡ ਸਖੀਰਾ ਦੇ ਵਾਸੀ ਮਨਜੀਤ ਸਿੰਘ ਦੇ ਘਰੋਂ 300 ਲਿਟਰ ਲਾਹਣ ਬਰਾਮਦ ਕੀਤੀ ਅਤੇ ਥਾਣਾ ਖਾਲੜਾ ਦੀ ਪੁਲੀਸ ਨੇ ਇਲਾਕੇ ਦੇ ਪਿੰਡ ਮਦਰ ਮਥਰਾ ਭਾਗੀ ਦੇ ਵਾਸੀ ਵਿਰਸਾ ਸਿੰਘ ਦੇ ਘਰੋਂ 9000 ਐੱਮਐੱਲ ਨਾਜਾਇਜ਼ ਸ਼ਰਾਬ ਅਤੇ ਭੱਠੀ ਲਗਾਉਣ ਵਾਲਾ ਸਾਮਾਨ ਬਰਾਮਦ ਕੀਤਾ।
Advertisement