ਮਿਸ਼ਨ ਚੜ੍ਹਦੀ ਕਲਾ ਤਹਿਤ ਚਾਰ ਲੱਖ ਦੀ ਮਦਦ
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਚਲਾਏ ਜਾ ਰਹੇ ਮਿਸ਼ਨ ਚੜ੍ਹਦੀ ਕਲਾ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਲਿਆ ਹੈ। ਜ਼ਿਲ੍ਹਾ ਪ੍ਰਸਾਸ਼ਨ ਵਲੋਂ ਚਲਾਏ ਜਾ ਰਹੇ ਸਾਂਝਾ ਉਪਰਾਲਾ ਮਿਸ਼ਨ ਤਹਿਤ ਅੱਜ ਗੁਰਦੁਆਰਾ ਸਾਧ ਸੰਗਤ ਸੰਤ...
Advertisement
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਚਲਾਏ ਜਾ ਰਹੇ ਮਿਸ਼ਨ ਚੜ੍ਹਦੀ ਕਲਾ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਲਿਆ ਹੈ। ਜ਼ਿਲ੍ਹਾ ਪ੍ਰਸਾਸ਼ਨ ਵਲੋਂ ਚਲਾਏ ਜਾ ਰਹੇ ਸਾਂਝਾ ਉਪਰਾਲਾ ਮਿਸ਼ਨ ਤਹਿਤ ਅੱਜ ਗੁਰਦੁਆਰਾ ਸਾਧ ਸੰਗਤ ਸੰਤ ਸ਼ੰਕਰ ਸਿੰਘ ਕਬੀਰ ਪਾਰਕ ਨੇ ਚਾਰ ਲੱਖ ਰੁਪਏ ਦਾ ਯੋਗਦਾਨ ਦਿੰਦਿਆਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਨੂੰ ਰੈੱਡ ਕਰਾਸ ਅੰਮ੍ਰਿਤਸਰ ਦੇ ਨਾਂ ’ਤੇ ਚੈੱਕ ਦਿੱਤਾ। ਪ੍ਰਧਾਨ ਕਿਰਪਾਲ ਸਿੰਘ ਢਿੱਲੋਂ ਨੇ ਕਿਹਾ ਕਿ ਉਹ ਭਵਿੱਖ ਵਿੱਚ ਲੋੜਵੰਦਾਂ ਦੀ ਮਦਦ ਲਈ ਰੈੱਡ ਕਰਾਸ ਨਾਲ ਮਿਲ ਕੇ ਕੰਮ ਕਰਦੇ ਰਹਿਣਗੇ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਪ੍ਰੀਤਮ ਸਿੰਘ ਗਿੱਲ ਤੇ ਵਸ਼ਪਾਲ ਸਿੰਘ, ਮੀਤ ਪ੍ਰਧਾਨ ਧੰਨਜੀਤ ਸਿੰਘ ਰਾਜਾਜੰਗ, ਪ੍ਰਚਾਰ ਸਕੱਤਰ ਰਣਜੋਧ ਸਿੰਘ ਅਤੇ ਸਾਬਕਾ ਜਨਰਲ ਸਕੱਤਰ ਜੋਗਿੰਦਰ ਸਿੰਘ ਹਾਜ਼ਰ ਸਨ।
Advertisement
