ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸਰਕਾਰੀ ਕਾਲਜ ’ਚ ਚਾਰ ਨਵੇਂ ਕੋਰਸ ਸ਼ੁਰੂ

ਕੇਪੀ ਸਿੰਘ ਗੁਰਦਾਸਪੁਰ, 5 ਜੁਲਾਈ ਪੰਜਾਬ ਸਰਕਾਰ ਵੱਲੋਂ ਉਚੇਰੀ ਸਿੱਖਿਆ ਦੇ ਖੇਤਰ ਵਿੱਚ ਨਵੀਂ ਕ੍ਰਾਂਤੀ ਲਿਆਉਣ ਦੀਆਂ ਕੋਸ਼ਿਸ਼ਾਂ ਤਹਿਤ ਇੱਥੋਂ ਦੇ ਸਰਕਾਰੀ ਕਾਲਜ ਵਿੱਚ ਨਵੇਂ ਕੋਰਸ ਸ਼ੁਰੂ ਕੀਤੇ ਗਏ ਹਨ। ਸੂਚਨਾ ਤਕਨਾਲੋਜੀ ਦੇ ਦੌਰ ਵਿੱਚ ਆਪਣੀ ਪਹੁੰਚ ਨੂੰ ਵਿਸ਼ਵ-ਵਿਆਪੀ ਬਣਾਉਂਦਿਆਂ...
Advertisement

ਕੇਪੀ ਸਿੰਘ

ਗੁਰਦਾਸਪੁਰ, 5 ਜੁਲਾਈ

Advertisement

ਪੰਜਾਬ ਸਰਕਾਰ ਵੱਲੋਂ ਉਚੇਰੀ ਸਿੱਖਿਆ ਦੇ ਖੇਤਰ ਵਿੱਚ ਨਵੀਂ ਕ੍ਰਾਂਤੀ ਲਿਆਉਣ ਦੀਆਂ ਕੋਸ਼ਿਸ਼ਾਂ ਤਹਿਤ ਇੱਥੋਂ ਦੇ ਸਰਕਾਰੀ ਕਾਲਜ ਵਿੱਚ ਨਵੇਂ ਕੋਰਸ ਸ਼ੁਰੂ ਕੀਤੇ ਗਏ ਹਨ। ਸੂਚਨਾ ਤਕਨਾਲੋਜੀ ਦੇ ਦੌਰ ਵਿੱਚ ਆਪਣੀ ਪਹੁੰਚ ਨੂੰ ਵਿਸ਼ਵ-ਵਿਆਪੀ ਬਣਾਉਂਦਿਆਂ ਨਵੀਂ ਵੈੱਬ-ਸਾਈਟ ਲਾਂਚ ਕੀਤੀ ਗਈ ਹੈ।

ਕਾਲਜ ਵਿੱਚ ਨਵੇਂ ਕੋਰਸਾਂ ਦੀ ਸ਼ੁਰੂਆਤ ਅਤੇ ਕਾਲਜ ਦੀ ਵੈੱਬ-ਸਾਈਟ ਲਾਂਚ ਕਰਨ ਦੀ ਰਸਮ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਨਿਭਾਈ। ਇਸ ਮੌਕੇ ਉਨ੍ਹਾਂ ਨਾਲ ਕਾਲਜ ਪ੍ਰਿੰਸੀਪਲ ਡਾ. ਅਸ਼ਵਨੀ ਭੱਲਾ, ਕੌਂਸਲ ਮੈਂਬਰ ਡਾ. ਅਨੁਰਾਗ, ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਟਰੱਸਟੀ ਹਿਤੇਸ਼ ਮਹਾਜਨ ਅਤੇ ਕਾਲਜ ਦਾ ਸਟਾਫ ਵੀ ਮੌਜੂਦ ਸੀ। ਸ੍ਰੀ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਚੇਰੀ ਸਿੱਖਿਆ ਨੂੰ ਉਤਸ਼ਾਹਿਤ ਕਰਦਿਆਂ ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਚਾਰ ਨਵੇਂ ਕੋਰਸਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਨ੍ਹਾਂ ਵਿੱਚ ਬੀਕਾਮ (ਟੈਕਸ ਪਲਾਨਿੰਗ ਐਂਡ ਮੈਨੇਜਮੈਂਟ), ਬੀਬੀਏ (ਬੈਂਕਿੰਗ, ਫਾਇਨਾਂਸ ਸਰਵਿਸਿਜ਼ ਐਂਡ ਇੰਸ਼ੋਰੈਂਸ), ਐੱਮਕਾਮ ਅਤੇ ਐੱਮਏ ਪੰਜਾਬੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਗ੍ਰੈਜੂਏਟ ਅਤੇ ਪੋਸਟ-ਗ੍ਰੈਜੂਏਟ ਦੇ ਇਹ ਨਵੇਂ ਕੋਰਸ ਸ਼ੁਰੂ ਹੋਣ ਨਾਲ ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ ਵੱਡੀ ਸਹੂਲਤ ਮਿਲੀ ਹੈ।

Advertisement