ਦਰਸ਼ੋਪੁਰ ਗਰਾਮ ਪੰਚਾਇਤ ਦੇ ਚਾਰ ਪੰਚ ਮੁਅੱਤਲ
ਪੰਜਾਬ ਪੰਚਾਇਤੀ ਰਾਜ ਐਕਟ, 1994 ਦੀ ਧਾਰਾ 20 (4) ਦੇ ਤਹਿਤ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿੱਚ ਸਥਿਤ ਦਰਸ਼ੋਪੁਰ ਗਰਾਮ ਪੰਚਾਇਤ, ਬਲਾਕ ਨਰੋਟ ਜੈਮਲ ਸਿੰਘ ਦੇ ਚਾਰ ਪੰਚਾਇਤ ਮੈਂਬਰਾਂ ਨੂੰ ਤੁਰੰਤ...
Advertisement
ਪੰਜਾਬ ਪੰਚਾਇਤੀ ਰਾਜ ਐਕਟ, 1994 ਦੀ ਧਾਰਾ 20 (4) ਦੇ ਤਹਿਤ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿੱਚ ਸਥਿਤ ਦਰਸ਼ੋਪੁਰ ਗਰਾਮ ਪੰਚਾਇਤ, ਬਲਾਕ ਨਰੋਟ ਜੈਮਲ ਸਿੰਘ ਦੇ ਚਾਰ ਪੰਚਾਇਤ ਮੈਂਬਰਾਂ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਹੈ। ਮੁਅੱਤਲ ਕੀਤੇ ਗਏ ਪੰਚਾਇਤ ਮੈਂਬਰਾਂ ਵਿੱਚ ਵਾਰਡ ਨੰਬਰ 2 ਤੋਂ ਅਨੀਤਾ ਦੇਵੀ, ਵਾਰਡ ਨੰਬਰ 3 ਤੋਂ ਗੋਲਡੀ, ਵਾਰਡ ਨੰਬਰ 4 ਤੋਂ ਪੂਜਾ ਦੇਵੀ ਅਤੇ ਵਾਰਡ ਨੰਬਰ 5 ਤੋਂ ਰਛਪਾਲ ਸਿੰਘ ਸ਼ਾਮਲ ਹਨ। ਪਠਾਨਕੋਟ ਦੇ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਪੱਤਰ ਦਾ ਹਵਾਲਾ ਦਿੰਦੇ ਹੋਏ ਬੀਡੀਪੀਓ ਨੇ ਇਨ੍ਹਾਂ ਚਾਰੇ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਹੈ। ਪੱਤਰ ਵਿੱਚ ਸਪੱਸ਼ਟ ਲਿਖਿਆ ਗਿਆ ਹੈ ਕਿ 13 ਨਵੰਬਰ ਤੋਂ ਬਾਅਦ ਪੰਚ ਗਰਾਮ ਪੰਚਾਇਤ ਦੀਆਂ ਗਤੀਵਿਧੀਆਂ ਅਤੇ ਮੀਟਿੰਗਾਂ ਵਿੱਚ ਹਿੱਸਾ ਨਹੀਂ ਲੈਣਗੇ ਅਤੇ ਨਾ ਹੀ ਪੰਚਾਇਤ ਦੇ ਕਿਸੇ ਦਸਤਾਵੇਜ਼ ਤਸਦੀਕ ਕਰਨਗੇ।
Advertisement
Advertisement
