ਇੱਥੋਂ ਦੇ ਇਕ ਸਕੂਲ ਦੇ ਚਾਰ ਵਿਦਿਆਰਥੀ ਮੰਗਲਵਾਰ-ਬੁੱਧਵਾਰ ਦੀ ਰਾਤ ਨੂੰ ਸਕੂਲ ਪ੍ਰਬੰਧਨ ਨਾਲ ਮਨਮੁਟਾਵ ਕਾਰਨ ਰਾਤ ਨੂੰ ਸਕੂਲ ਦੇ ਹੋਸਟਲ ਤੋਂ ਫਰਾਰ ਹੋ ਗਏ। ਜਾਣਕਾਰੀ ਮਿਲਣ ’ਤੇ ਡੀਐਸਪੀ ਸਿਟੀ ਜਗਦੀਸ਼ ਰਾਜ ਦੀ ਅਗਵਾਈ ਹੇਠ ਬਣਾਈਆਂ ਗਈਆਂ ਵੱਖ-ਵੱਖ ਟੀਮਾਂ ਨੇ ਤਕਨੀਕੀ ਜਾਂਚ ਬਾਅਦ ਲੋਕੇਸ਼ਨ ਟਰੇਸ ਕਰਕੇ ਦਿੱਲੀ ਰੇਲਵੇ ਸਟੇਸ਼ਨ ਤੋਂ ਚਾਰਾਂ ਨੂੰ ਬਰਾਮਦ ਕਰ ਲਿਆ। ਚਾਰੇ ਵਿਦਿਆਰਥੀ 14 ਤੋਂ 18 ਸਾਲ ਦੀ ਉਮਰ ਦੇ ਹਨ ਅਤੇ ਇਹ ਦਸਵੀਂ, ਗਿਆਰ੍ਹਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀ ਹਨ ਤੇ ਸਾਰੇ ਜੰਮੂ ਕਸ਼ਮੀਰ ਸੂਬੇ ਦੇ ਜ਼ਿਲ੍ਹਾ ਰਾਜੌਰੀ ਦੇ ਰਹਿਣ ਵਾਲੇ ਹਨ। ਇਨ੍ਹਾਂ ਸਾਰਿਆਂ ਨੂੰ ਅੱਜ ਸ਼ਾਮ ਨੂੰ ਉਨ੍ਹਾਂ ਦੇ ਮਾਪਿਆਂ ਦੇ ਹਵਾਲੇ ਕਰ ਦਿੱਤਾ ਗਿਆ।
Advertisement
Advertisement
×

