ਹੜ੍ਹ ਪੀੜਤਾਂ ਅਤੇ ਪਸ਼ੂਆਂ ਦਾ ਹੋਵੇਗਾ ਮੁਫ਼ਤ ਇਲਾਜ
ਕਿਸਾਨ ਮਜ਼ਦੂਰ ਏਕਤਾ ਹਸਪਤਾਲ ਚੋਲਾਂਗ ਦਾ ਉਪਰਾਲਾ
Advertisement
ਪੰਜਾਬ ਵਿੱਚ ਆਏ ਹੜ੍ਹਾਂ ਨਾਲ ਨਜਿੱਠਣ ਲਈ ਕੌਮੀ ਮਾਰਗ ’ਤੇ ਸਥਿਤ ਅੱਡਾ ਚੋਲਾਂਗ ਨਜ਼ਦੀਕ ਬਣੇ ਕਿਸਾਨ ਮਜ਼ਦੂਰ ਏਕਤਾ ਹਸਪਤਾਲ ਦੇ ਪ੍ਰਬੰਧਕਾਂ ਅਤੇ ਡਾਕਟਰਾਂ ਨੇ ਕਮਰ ਕੱਸੇ ਕਰ ਲਏ ਹਨ। ਸੀਨੀਅਰ ਕਿਸਾਨ ਆਗੂ ਅਤੇ ਹਸਪਤਾਲ ਦੇ ਮੁੱਖ ਪ੍ਰਬੰਧਕ ਅਮਰਜੀਤ ਸਿੰਘ ਚੋਲਾਂਗ ਨੇ ਸਮਾਜ ਸੇਵੀ ਸੰਸਥਾਂ ਦੇ ਆਗੂਆਂ ਅਤੇ ਡਾਕਟਰਾਂ ਦੀ ਹਾਜ਼ਰੀ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਹਸਪਤਾਲ ਦੇ ਡਾਕਟਰਾ ਨੇ ਹੜ੍ਹ ਪੀੜਤ ਲੋਕਾਂ ਲਈ ਮੁਫ਼ਤ ਸਰੀਰਕ ਟੈਸਟ ਅਤੇ ਮੁਫ਼ਤ ਇਲਾਜ ਤੋਂ ਇਲਾਵਾ ਲੋੜਵੰਦ ਬਿਮਾਰ ਪਸ਼ੂਆਂ ਦਾ ਮੁਫ਼ਤ ਇਲਾਜ ਕਰਨ ਦਾ ਨਿਰਣਾ ਲਿਆ ਹੈ।ਉਨ੍ਹਾਂ ਦੱਸਿਆ ਕਿ ਕਿਸਾਨ ਮਜ਼ਦੂਰ ਏਕਤਾ ਹਸਪਤਾਲ ਦੇ ਡਾਕਟਰਾਂ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜਾ ਕੇ ਬਿਮਾਰੀਆਂ ਨਾਲ ਪੀੜਤ ਲੋੜਵੰਦਾਂ ਦੇ ਸਰੀਰਕ ਟੈਸਟ ਕਰ ਕੇ ਇਲਾਜ ਲਈ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ ਅਤੇ ਬਿਮਾਰ ਪਸ਼ੂਆਂ ਦਾ ਇਲਾਜ ਵੀ ਮੁਫ਼ਤ ਕੀਤਾ ਜਾਵੇਗਾ। ਗੌਰਤਲਬ ਹੈ ਕਿ ਕਿਸਾਨਾਂ ਵੱਲੋਂ ਦਿੱਲੀ ਵਿੱਚ ਮੋਰਚੇ ਵਿੱਚ ਵੀ ਕਿਸਾਨ ਮਜ਼ਦੂਰ ਏਕਤਾ ਹਸਪਤਾਲ ਨੇ ਲੋੜਵੰਦ ਸੰਘਰਸ਼ਸ਼ੀਲ ਕਿਸਾਨਾਂ ਦਾ ਮੁਫ਼ਤ ਇਲਾਜ ਕਰ ਕੇ ਨਾਮਣਾ ਖੱਟਿਆ ਸੀ ਅਤੇ ਮੋਰਚੇ ਦੀ ਸਮਾਪਤੀ ਤੋਂ ਬਾਅਦ ਇਹ ਹਸਪਤਾਲ ਅੱਡਾ ਚੋਲਾਂਗ ਨਜ਼ਦੀਕ ਸੀਨੀਅਰ ਕਿਸਾਨ ਆਗੂ ਅਮਰਜੀਤ ਸਿੰਘ ਚੋਲਾਂਗ ਨੇ ਆਪਣੀ ਜ਼ਮੀਨ ਵਿੱਚ ਬਣਾ ਦਿੱਤਾ।
Advertisement
Advertisement