DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Garhshankar Police Station: ਚੋਰੀ ਦੀਆਂ ਘਟਨਾਵਾਂ ਦੇ ਵਿਰੋਧ ’ਚ ਥਾਣਾ ਘੇਰਿਆ

ਹਫ਼ਤੇ ਤੱਕ ਚੋਰ ਨਾ ਫਡ਼ੇ ਜਾਣ ’ਤੇ ਮੁਡ਼ ਘਿਰਾਓ ਕਰਨ ਦੀ ਚਿਤਾਵਨੀ; ਐੱਸ ਐੱਚ ਓ ਨੇ ਭਰੋਸਾ ਦਿੱਤਾ

  • fb
  • twitter
  • whatsapp
  • whatsapp
featured-img featured-img
ਪੁਲੀਸ ਸਟੇਸ਼ਨ ਗੜ੍ਹਸ਼ੰਕਰ ਦੇ ਅੱਗੇ ਧਰਨਾ ਦਿੰਦੇ ਹੋਏ ਦੁਕਾਨਦਾਰ ਅਤੇ ਇਲਾਕਾ ਵਾਸੀ।
Advertisement

ਇੱਥੇ ਸ਼ਹਿਰ ਵਿੱਚ ਲਗਾਤਾਰ ਹੋ ਰਹੀਆਂ ਚੋਰੀ ਦੀਆਂ ਘਟਨਾਵਾਂ ਦੇ ਵਿਰੋਧ ਵਿੱਚ ਅੱਜ ਇਲਾਕਾ ਵਾਸੀਆਂ ਅਤੇ ਦੁਕਾਨਦਾਰਾਂ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾਈ ਮੈਂਬਰ ਐਡਵੋਕੇਟ ਪੰਕਜ ਕ੍ਰਿਪਾਲ ਅਤੇ ਹਰਵੇਲ ਸਿੰਘ ਸੈਣੀ ਦੀ ਅਗਵਾਈ ਹੇਠ ਪੁਲੀਸ ਥਾਣਾ ਗੜ੍ਹਸ਼ੰਕਰ ਦੇ ਅੱਗੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਐਡਵੋਕੇਟ ਪੰਕਜ ਕ੍ਰਿਪਾਲ ਨੇ ਕਿਹਾ ਕਿ ਸ਼ਹਿਰ ਵਿੱਚ ਪਿਛਲੇ ਦਿਨਾਂ ਵਿੱਚ ਅਨੇਕਾਂ ਚੋਰੀਆਂ ਹੋ ਚੁੱਕੀਆਂ ਹਨ, ਪਰ ਪੁਲੀਸ ਇਕ ਵੀ ਮਸਲਾ ਹੱਲ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਖੋਫ਼ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਪਹਿਲਾਂ ਹੀ ਮੰਦੀ ਦੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ ਅਤੇ ਚੋਰੀਆਂ ਕਾਰਨ ਵਪਾਰੀ ਵਰਗ ਵਿੱਚ ਦਹਿਸ਼ਤ ਅਤੇ ਡਰ ਦਾ ਮਾਹੌਲ ਹੈ। ਉਨ੍ਹਾਂ ਚੋਰੀਆਂ ਦਾ ਹਵਾਲਾ ਦੇ ਕੇ ਕਿਹਾ ਕਿ ਜੇ ਹਫਤੇ ਵਿੱਚ ਚੋਰ ਨਾ ਫੜੇ ਗਏ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ ਅਤੇ ਅਗਲੇ ਸੋਮਵਾਰ ਨੂੰ ਦੁਬਾਰਾ ਪੁਲੀਸ ਥਾਣੇ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਹਰਵੇਲ ਸਿੰਘ ਸੈਣੀ ਨੇ ਕਿਹਾ ਕਿ ਇਸ ਵੇਲੇ ਪੁਲੀਸ ਪ੍ਰਸ਼ਾਸਨ ਪੰਜਾਬ ਸਰਕਾਰ ਦੀ ਕਠਪੁਤਲੀ ਬਣਿਆ ਹੋਇਆ ਹੈ ਅਤੇ ਲੋਕਾਂ ਦੀ ਜਾਨ ਮਾਲ ਦੀ ਕਿਸੇ ਨੂੰ ਫਿਕਰ ਨਹੀਂ ਹੈ। ਇਸ ਮੌਕੇ ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦੇ ਜਨਰਲ ਸਕੱਤਰ ਪ੍ਰਣਵ ਕ੍ਰਿਪਾਲ, ਹਰਪ੍ਰੀਤ ਸਿੰਘ ਸਾਧੋਵਾਲ, ਜਸਵੀਰ ਸਿੰਘ ਜੱਸੀ ਪੁਰਖੋਵਾਲ, ਕਿਸ਼ਨ ਸਹੋਤਾ ਨੇ ਵੀ ਸੰਬੋਧਨ ਕੀਤਾ। ਇਸ ਦੌਰਾਨ ਬੱਗੂ ਰਾਣਾ, ਵੈਦ ਅੰਮ੍ਰਿਤ ਲਾਲ, ਚੇਤਨ ਕੁਮਾਰ, ਜੈ ਸਿੰਘ ਰਾਣਾ, ਰਵਿੰਦਰ ਮਲਹੋਤਰਾ, ਮਨਜਿੰਦਰ ਮੋਹਣੋਵਾਲ, ਕਰਪੂਲ ਸਿੰਘ, ਸੁਨੀਲ ਬੱਸੀ, ਗੁਰਮੇਲ ਸਿੰਘ, ਗਗਨਦੀਪ ਸਿੰਘ ਹਾਜ਼ਰ ਸਨ। ਇਸ ਮੌਕੇ ਐੱਸ ਐੱਚ ਓ ਗਗਨਪ੍ਰੀਤ ਸਿੰਘ ਸੇਖੋਂ ਨੇ ਧਰਨੇ ਵਿੱਚ ਸ਼ਾਮਲ ਹੋ ਕੇ ਯਕੀਨ ਦਿਵਾਇਆ ਕਿ ਤਿੰਨ ਚਾਰ ਦਿਨਾਂ ਵਿੱਚ ਚੋਰ ਫੜ ਲਏ ਜਾਣਗੇ।

Advertisement
Advertisement
×