ਬੱਸ ਮੁਲਾਜ਼ਮਾਂ ਵੱਲੋਂ ਗੇਟ ਰੈਲੀ
ਪੰਜਾਬ ਰੋਡਵੇਜ਼, ਪਨਬਸ ਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸਥਾਨਕ ਡਿੱਪੂ ਇਕਾਈ ਵਲੋਂ ਅੱਜ ਇਥੇ ਗੇਟ ਰੈਲੀ ਕਰਕੇ ਮੰਗਾਂ ਨਾ ਮੰਨਣ ’ਤੇ ਸਰਕਾਰ ਦੀ ਨਿਖੇਧੀ ਕੀਤੀ ਗਈ। ਇਸ ਮੌਕੇ ਜਥੇਬੰਦੀ ਦੇ ਆਗੂਆਂ ਬਲਜਿੰਦਰ ਸਿੰਘ, ਕੁਲਵਿੰਦਰ ਸਿੰਘ, ਲਵਪ੍ਰੀਤ ਸਿੰਘ, ਨਿਰਭੈ...
Advertisement
ਪੰਜਾਬ ਰੋਡਵੇਜ਼, ਪਨਬਸ ਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸਥਾਨਕ ਡਿੱਪੂ ਇਕਾਈ ਵਲੋਂ ਅੱਜ ਇਥੇ ਗੇਟ ਰੈਲੀ ਕਰਕੇ ਮੰਗਾਂ ਨਾ ਮੰਨਣ ’ਤੇ ਸਰਕਾਰ ਦੀ ਨਿਖੇਧੀ ਕੀਤੀ ਗਈ। ਇਸ ਮੌਕੇ ਜਥੇਬੰਦੀ ਦੇ ਆਗੂਆਂ ਬਲਜਿੰਦਰ ਸਿੰਘ, ਕੁਲਵਿੰਦਰ ਸਿੰਘ, ਲਵਪ੍ਰੀਤ ਸਿੰਘ, ਨਿਰਭੈ ਸਿੰਘ ਤੇ ਗੁਰਵਿੰਦਰ ਸਿੰਘ ਨੇ ਸੰਬੋਧਨ ਕੀਤਾ| ਉਨ੍ਹਾਂ ਕਿਹਾ ਕਿ ਸਰਕਾਰ ਨੇ ਤਿੰਨ ਸਾਲ ਤੋਂ ਵਧੇਰੇ ਸਮਾਂ ਬੀਤਜਾਣ ’ਤੇ ਵੀ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਸਿਵਾਏ ਲਾਰਿਆਂ ਦੇ ਕੁਝ ਵੀ ਨਹੀਂ ਦਿੱਤਾ| ਉਨ੍ਹਾਂ ਕਿਹਾ ਕਿ 28 ਜੁਲਾਈ ਤੋਂ ਸਰਕਾਰ ਅਤੇ ਮੈਨੇਜਮੈਂਟ ਖਿਲਾਫ਼ ਧਰਨਾ ਸ਼ੁਰੂ ਕੀਤਾ ਜਾਵੇਗਾ|
Advertisement
Advertisement