ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਗੇਟ ਰੈਲੀ

ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਗੇਟ ਰੈਲੀ

ਤਰਨ ਤਾਰਨ ਨਗਰ ਕੌਂਸਲ ਦੇ ਮੁਲਾਜ਼ਮ ਗੇਟ ਰੈਲੀ ਕਰਦੇ ਹੋਏ।

ਪੱਤਰ ਪ੍ਰੇਰਕ

ਤਰਨ ਤਾਰਨ, 19 ਜਨਵਰੀ

ਸਥਾਨਕ ਨਗਰ ਕੌਂਸਲ ਦੇ ਮੁਲਾਜ਼ਮਾਂ ਨੇ ਦੋ ਤਿੰਨ ਮਹੀਨਿਆਂ ਤੋਂ ਤਨਖਾਹਾਂ ਦਾ ਭੁਗਤਾਨ ਨਾ ਕੀਤੇ ਜਾਣ ਖਿਲਾਫ਼ ਅੱਜ ਇੱਥੇ ਗੇਟ ਰੈਲੀ ਕੀਤੀ| ਮੁਲਾਜ਼ਮਾਂ ਨੇ ਆਪਣੀਆਂ ਹੋਰ ਮੰਗਾਂ ਵੀ ਉਭਾਰੀਆਂ| ਮੁਲਾਜ਼ਮਾਂ ਨੇ ਤਨਖਾਹਾਂ ਆਦਿ ਦਾ ਭੁਗਤਾਨ ਛੇਤੀ ਕੀਤੇ ਜਾਣ ਦੀ ਮੰਗ ਕੀਤੀ| ਇਸ ਮੌਕੇ ਮੁਲਾਜ਼ਮਾਂ ਦੇ ਆਗੂ ਰਮੇਸ਼ ਕੁਮਾਰ ਸ਼ੇਰਗਿੱਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਗਰ ਕੌਂਸਲ ਦੇ ਅਧਿਕਾਰੀਆਂ ਵੱਲੋਂ ਸਫ਼ਾਈ ਸੇਵਕਾਂ ਨੂੰ ਦੋ-ਦੋ ਅਤੇ ਦਫਤਰੀ ਮੁਲਾਜ਼ਮਾਂ ਨੂੰ ਤਿੰਨ-ਤਿੰਨ ਮਹੀਨਿਆਂ ਤੋਂ ਤਨਖਾਹਾਂ ਦਾ ਭੁਗਤਾਨ ਨਹੀਂ ਕੀਤਾ ਜਾ ਸਕਿਆ, ਮੁਲਾਜ਼ਮਾਂ ਨੂੰ ਆਪਣੇ ਘਰਾਂ ਦੇ ਖਰਚੇ ਚਲਾਉਣੇ ਮੁਸ਼ਕਲ ਬਣ ਗਏ ਹਨ| ਉਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚੋਂ ਈਪੀਐਫ਼/ਜੀਪੀਐਫ਼ ਦੀ ਕੀਤੀ ਜਾਂਦੀ ਕਟੌਤੀ ਵੀ ਅੱਗੇ ਜਮ੍ਹਾਂ ਨਾ ਕਰਵਾਉਣ ਦੀ ਨਿਖੇਧੀ ਕੀਤੀ| 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਰਿਪੋਰਟ ’ਚ ਡੇਰਾ ਸੱਚਾ ਸੌਦਾ ਮੁਖੀ ਸਣੇ ਕਈ ਡੇਰਾ ਪ੍ਰੇਮੀ ਸਾਜ਼ਿਸ਼ਕਾਰ ਕ...

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

84 ਦੌੜਾਂ ਵਿੱਚ ਪੰਜ ਖਿਡਾਰੀ ਪੈਵੀਅਨ ਪਰਤੇ

ਸ਼ਹਿਰ

View All