ਪੱਤਰ ਪ੍ਰੇਰਕ
ਪਠਾਨਕੋਟ, 20 ਸਤੰਬਰ
ਇਥੇ ਅਖਿਲ ਭਾਰਤੀ ਸਫ਼ਾਈ ਮਜ਼ਦੂਰ ਯੂਨੀਅਨ ਵੱਲੋਂ ਨਗਰ ਨਿਗਮ ਦਫਤਰ ਪਠਾਨਕੋਟ ਦੇ ਦਫਤਰ ਮੂਹਰੇ ਗੇਟ ਰੈਲੀ ਕੀਤੀ ਗਈ। ਇਸ ਦੀ ਅਗਵਾਈ ਅਖਿਲ ਭਾਰਤੀ ਸਫ਼ਾਈ ਮਜ਼ਦੂਰ ਯੂਨੀਅਨ ਪਠਾਨਕੋਟ ਦੇ ਪ੍ਰਧਾਨ ਰਮੇਸ਼ ਕੁਮਾਰ ਕਟੋ ਨੇ ਕੀਤੀ। ਮੁੱਖ ਬੁਲਾਰੇ ਰਮੇਸ਼ ਕਟੋ ਨੇ ਇਕੱਠ ਨੂੰ ਸੰਬੋਧਨ ਕਰਦੇ ਕਿਹਾ ਕਿ ਯੂਨੀਅਨ ਵੱਲੋਂ 12 ਸਤੰਬਰ ਨੂੰ ਇੱਕ ਮੰਗ ਪੱਤਰ ਨਗਰ ਨਿਗਮ ਪਠਾਨਕੋਟ ਦੇ ਕਮਿਸ਼ਨਰ ਅਤੇ ਮੇਅਰ ਨੂੰ ਦਿੱਤਾ ਗਿਆ ਸੀ ਕਿ ਨਗਰ ਨਿਗਮ ਪਠਾਨਕੋਟ ਵਿੱਚ ਕੰਮ ਕਰ ਰਹੇ ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ਬੇਸ ਤੇ ਭਰਤੀ ਕੀਤਾ ਜਾਵੇ ਪਰ ਨਗਰ ਨਿਗਮ ਪਠਾਨਕੋਟ ਦੇ ਕਮਿਸ਼ਨਰ ਅਤੇ ਮੇਅਰ ਨੇ ਅਜੇ ਤੱਕ ਉਨ੍ਹਾਂ ਨੂੰ ਗੱਲਬਾਤ ਦਾ ਸੱਦਾ ਨਹੀਂ ਦਿੱਤਾ।