ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 1 ਅਗਸਤ
ਇੱਥੇ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਮਨਾਈ ਜਾ ਰਹੀ ਮੋਰਚਾ ਗੁਰੂ ਕਾ ਬਾਗ ਦੀ 100 ਸਾਲਾ ਸ਼ਤਾਬਦੀ ਸਮਾਗਮਾਂ ਸਬੰਧੀ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਪਹੁੰਚੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਭਲਾਈਪੁਰ, ਬਲਵਿੰਦਰ ਸਿੰਘ ਵਈਪੁਈ, ਗੁਰਬਚਨ ਸਿੰਘ ਆਦਿ ਨੇ ਗੁਰਦੁਆਰਾ ਗੁਰੂ ਕੇ ਬਾਗ (ਪਿੰਡ ਘੁੱਕੇਵਾਲੀ, ਅੰਮ੍ਰਿਤਸਰ ਸਾਹਿਬ) ਵਿਖੇ ਮੋਰਚਾ ਗੁਰੂ ਕੇ ਬਾਗ ਦੀ 100 ਸਾਲਾ ਸ਼ਤਾਬਦੀ ਸਬੰਧੀ ਕਰਵਾਏ ਜਾ ਰਹੇ ਵਿਸ਼ਾਲ ਗੁਰਮਤਿ ਸਮਾਗਮਾਂ ਵਿਚ ਸੰਗਤ ਦੀ ਵੱਧ ਤੋਂ ਵੱਧ ਇਕੱਤਰਤਾ ਲਈ ਧਾਰਮਿਕ ਨੁਮਾਇੰਦਿਆਂ ਦੀਆ ਡਿਊਟੀਆਂ ਲਗਾਈਆਂ। ਇਸ ਮੌਕੇ ਗੁਰਦੁਆਰਾ ਬਾਉਲੀ ਸਾਹਿਬ ਦੇ ਮੈਨੇਜਰ ਯੁਵਰਾਜ ਸਿੰਘ, ਜਥੇਦਾਰ ਕੁਲਦੀਪ ਸਿੰਘ ਔਲਖ, ਮੀਤ ਮੈਨੇਜਰ ਸਰਬਜੀਤ ਸਿੰਘ ਮੁੰਡਾਪਿੰਡ, ਜਥੇਦਾਰ ਪ੍ਰੇਮ ਸਿੰਘ ਤੇ ਹੋਰ ਹਾਜ਼ਰ ਸਨ।