ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੈਨਸ਼ਨਰਾਂ ਵੱਲੋਂ 200 ਰੁਪਏ ਦੀ ਕਟੌਤੀ ਖ਼ਿਲਾਫ਼ ਇਕੱਤਰਤਾ

ਪੱਤਰ ਪ੍ਰੇਰਕ ਤਰਨ ਤਾਰਨ, 3 ਜੁਲਾਈ ਪਾਵਰਕੌਮ ਦੇ ਸੇਵਾਮੁਕਤ ਮੁਲਾਜ਼ਮਾਂ ਦੀ ਜਥੇਬੰਦੀ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਅੱਜ ਇਥੇ ਗਾਂਧੀ ਮਿਉਂਸਪਲ ਪਾਰਕ ਵਿੱਚ ਇਕ ਸਰਕਲ ਪੱਧਰ ਦੀ ਇਕੱਤਰਤਾ ਕਰਕੇ ਸੂਬਾ ਸਰਕਾਰ ਵਲੋਂ ਵਿਕਾਸ ਫੰਡ ਦੇ ਨਾਂ ’ਤੇ ਉਨ੍ਹਾਂ ਦੀਆਂ ਪੈਨਸ਼ਨਾਂ ਵਿੱਚੋਂ ਹਰ...
ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕਰਦੇ ਪੈਨਸ਼ਨਰ| ਫੋਟੋ: ਗੁਰਬਖਸ਼ਪੁਰੀ
Advertisement

ਪੱਤਰ ਪ੍ਰੇਰਕ

ਤਰਨ ਤਾਰਨ, 3 ਜੁਲਾਈ

Advertisement

ਪਾਵਰਕੌਮ ਦੇ ਸੇਵਾਮੁਕਤ ਮੁਲਾਜ਼ਮਾਂ ਦੀ ਜਥੇਬੰਦੀ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਅੱਜ ਇਥੇ ਗਾਂਧੀ ਮਿਉਂਸਪਲ ਪਾਰਕ ਵਿੱਚ ਇਕ ਸਰਕਲ ਪੱਧਰ ਦੀ ਇਕੱਤਰਤਾ ਕਰਕੇ ਸੂਬਾ ਸਰਕਾਰ ਵਲੋਂ ਵਿਕਾਸ ਫੰਡ ਦੇ ਨਾਂ ’ਤੇ ਉਨ੍ਹਾਂ ਦੀਆਂ ਪੈਨਸ਼ਨਾਂ ਵਿੱਚੋਂ ਹਰ ਮਹੀਨੇ 200 ਰੁਪਏ ਦੀ ਕਟੌਤੀ ਕਰਨ ਦੀ ਨਿਖੇਧੀ ਕੀਤੀ ਗਈ| ਜਥੇਬੰਦੀ ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਮੰਨਣ ਦੀ ਅਗਵਾਈ ਵਿੱਚ ਕੀਤੀ ਇਕੱਤਰਤਾ ਵਿੱਚ ਸਰਕਲ ਦੇ ਵੱਖ ਵੱਖ ਮੰਡਲਾਂ ਤੋਂ ਪੈਨਸ਼ਨਰਾਂ ਨੇ ਭਾਗ ਲਿਆ| ਇਸ ਮੌਕੇ ਗੁਰਪ੍ਰੀਤ ਸਿੰਘ ਮੰਨਣ ਤੋਂ ਇਲਾਵਾ ਬਲਵਿੰਦਰ ਸਿੰਘ ਪਲਾਸੌਰ, ਬਾਬਾ ਚਰਨਜੀਤ ਸਿੰਘ, ਬੂਟਾ ਸਿੰਘ, ਸੁਰਜੀਤ ਸਿੰਘ ਵਰਪਾਲ, ਕੁਲਵੰਤ ਸਿੰਘ ਮੱਲ੍ਹੀ ਨੇ ਸੰਬੋਧਨ ਕੀਤਾ| ਬੁਲਾਰਿਆਂ ਨੇ ਸਰਕਾਰ ਵਲੋਂ 200 ਰੁਪਏ ਮਹੀਨਾ ਦੀ ਕਟੌਤੀ ਕਰਨ ਲਈ ਜਾਰੀ ਹੁਕਮਾਂ ਨੂੰ ਤੁਰੰਤ ਰੱਦ ਕੀਤੇ ਜਾਣ ਦੀ ਮੰਗ ਕਰਦਿਆਂ ਪੈਨਸ਼ਨਰਜ਼ ਦੀਆਂ ਲਟਕਦੀਆਂ ਮੰਗਾਂ ਮੰਨੇ ਜਾਣ ਦੀ ਵੀ ਮੰਗ ਕੀਤੀ ਅਤੇ ਮੰਨਾਂ ਦੇ ਨਾ ਮਨੇ ਜਾਣ ਤੇ ਮੰਡਲ ਪੱਧਰ ’ਤੇ ਮੁੱਖ ਮੰਤਰੀ ਦੇ ਪੁਤਲਾ ਸਾੜਨ ਦਾ ਐਲਾਨ ਕੀਤਾ|

Advertisement
Tags :
ਇਕੱਤਰਤਾਕਟੌਤੀ:ਖ਼ਿਲਾਫ਼ਪੈਨਸ਼ਨਰਾਂਰੁਪਏਵੱਲੋਂ
Show comments