DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੀ ਇਕੱਤਰਤਾ

ਸੰਯੁਕਤ ਕਿਸਾਨ ਮੋਰਚਾ ਪੰਜਾਬ ਨਾਲ ਸਬੰਧਤ ਜਥੇਬੰਦੀਆਂ ਦੇ ਆਗੂਆਂ ਨੇ ਅੱਜ ਇੱਥੋਂ ਦੇ ਗਾਂਧੀ ਮਿਉਂਸਿਪਲ ਪਾਰਕ ਵਿੱਚ ਮੀਟਿੰਗ ਕਰ ਕੇ ਸੂਬੇ ਅੰਦਰ ਹੜ੍ਹਾਂ ਦੀ ਸਥਿਤੀ ਨਾਲ ਨਿਪਟਣ ਵਿੱਚ ਸਰਕਾਰ ਦੇ ਨਾਕਾਮ ਰਹਿਣ ਦਾ ਦੋਸ਼ ਲਗਾਇਆ| ਤਰਸੇਮ ਸਿੰਘ ਲੁਹਾਰ ਦੀ ਪ੍ਰਧਾਨਗੀ...
  • fb
  • twitter
  • whatsapp
  • whatsapp
featured-img featured-img
ਮੀਟਿੰਗ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਦੇ ਆਗੂ| -ਫੋਟੋ: ਗੁਰਬਖਸ਼ਪੁਰੀ
Advertisement

ਸੰਯੁਕਤ ਕਿਸਾਨ ਮੋਰਚਾ ਪੰਜਾਬ ਨਾਲ ਸਬੰਧਤ ਜਥੇਬੰਦੀਆਂ ਦੇ ਆਗੂਆਂ ਨੇ ਅੱਜ ਇੱਥੋਂ ਦੇ ਗਾਂਧੀ ਮਿਉਂਸਿਪਲ ਪਾਰਕ ਵਿੱਚ ਮੀਟਿੰਗ ਕਰ ਕੇ ਸੂਬੇ ਅੰਦਰ ਹੜ੍ਹਾਂ ਦੀ ਸਥਿਤੀ ਨਾਲ ਨਿਪਟਣ ਵਿੱਚ ਸਰਕਾਰ ਦੇ ਨਾਕਾਮ ਰਹਿਣ ਦਾ ਦੋਸ਼ ਲਗਾਇਆ| ਤਰਸੇਮ ਸਿੰਘ ਲੁਹਾਰ ਦੀ ਪ੍ਰਧਾਨਗੀ ਹੇਠ ਕੀਤੀ ਮੀਟਿੰਗ ਨੂੰ ਹੋਰਨਾਂ ਤੋਂ ਇਲਾਵਾ ਨਛੱਤਰ ਸਿੰਘ ਮੁਗਲਚੱਕ, ਬਲਕਾਰ ਸਿੰਘ ਵਲਟੋਹਾ, ਮੇਹਰ ਸਿੰਘ ਸਖੀਰਾ, ਦਲਜੀਤ ਸਿੰਘ ਦਿਆਲਪੁਰਾ, ਭੁਪਿੰਦਰ ਸਿੰਘ ਪੰਡੋਰੀ ਤਖਤਮਲ ਸਣੇ ਹੋਰਨਾਂ ਨੇ ਸੰਬੋਧਨ ਕੀਤਾ| ਆਗੂਆਂ ਨੇ ਇਨ੍ਹਾਂ ਹੜ੍ਹਾਂ ਲਈ ਪੂਰੀ ਤਰ੍ਹਾਂ ਨਾਲ ਸੂਬਾ ਸਰਕਾਰ ਨੂੰ ਕਸੂਰਵਾਰ ਆਖਿਆ ਅਤੇ ਕਿਹਾ ਕਿ ਸਰਕਾਰ ਨੇ ਸਮੇਂ ਸਿਰ ਦਰਿਆਵਾਂ, ਨਹਿਰਾਂ ਆਦਿ ਦੀ ਸਫ਼ਾਈ ਨਹੀਂ ਕੀਤੀ। ਇਸ ਕਰ ਕੇ ਕਿਸਾਨਾਂ ਨੂੰ ਇਸ ਸਥਿਤੀ ਦਾ ਸਾਹਮਣਾ ਕਰਨਾ ਪਿਆ ਹੈ| ਆਗੂਆਂ ਪ੍ਰਭਾਵਿਤ ਕਿਸਾਨਾਂ ਤੇ ਹੋਰ ਲੋਕਾਂ ਨੂੰ ਬਿਨਾਂ ਦੇਰੀ ਦੇ ਮੁਆਵਜ਼ਾ ਦੇਣ ਦੀ ਮੰਗ ਕੀਤੀ| ਆਗੂਆਂ ਕਿਹਾ ਕਿ ਆਉਂਦੇ ਦਿਨਾਂ ਦੌਰਾਨ ਮੋਰਚੇ ਵੱਲੋਂ ਹੜ੍ਹ ਪ੍ਰਭਾਵਿਤ ਗੁਰਦਾਸਪੁਰ, ਕਪੂਰਥਲਾ, ਤਰਨ ਤਾਰਨ, ਫ਼ਿਰੋਜ਼ਪੁਰ ਤੇ ਫ਼ਾਜ਼ਿਲਕਾ ਵਿੱਚ ਕੈਂਪ ਲਗਾਏ ਜਾਣਗੇ ਅਤੇ ਕਣਕ ਦੀ ਬਿਜਾਈ ਤੱਕ ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਦੀ ਮਦਦ ਜਾਰੀ ਰੱਖੀ ਜਾਵੇਗੀ|

Advertisement
Advertisement
×