ਗੁਰਦਾਸਪੁਰ (ਪੱਤਰ ਪ੍ਰੇਰਕ): ਗੁਰਦਾਸਪਰ ਸਹਿਕਾਰੀ ਖੰਡ ਮਿੱਲ ਵੱਲੋਂ ਸੱਤਵਾਂ ਸਾਲਾਨਾ ਆਮ ਇਜਲਾਸ ਪਨਿਆੜ ਵਿੱਚ ਸਮੂਹ ਬੋਰਡ ਆਫ ਡਾਇਰੈਕਟਰਜ਼ ਦੀ ਅਗਵਾਈ ਹੇਠ ਕਰਵਾਇਆ ਗਿਆ। ‘ਆਪ’ ਦੇ ਸੀਨੀਅਰ ਆਗੂ ਸਮੇਸ਼ਰ ਸਿੰਘ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਮਿੱਲ ਦੇ ਜਨਰਲ ਮੈਨੇਜਰ ਅਤੇ ਸ਼ੂਗਰਫੈੱਡ ਦੇ ਨੁਮਾਇੰਦੇ ਅਰਵਿੰਦਰਪਾਲ ਸਿੰਘ ਕੈਰੋਂ ਨੇ ਮਿੱਲ ਦੀ ਸਾਲਾਨਾ ਕਾਰਗੁਜਾਰੀ ਬਾਰੇ ਜਾਣਕਾਰੀ ਦਿੱਤੀ। ਦੱਸਿਆ ਕਿ ਪਿੜਾਈ ਸ਼ੀਜਨ 2022-23 ਵਾਸਤੇ 25 ਲੱਖ ਕੁਵਿੰਟਲ ਗੰਨਾ ਪੀੜਨ ਦਾ ਟੀਚਾ ਰੱਖਿਆ ਗਿਆ ਹੈ। ਮਾਹਿਰਾਂ ਵੱਲੋਂ ਅਗੇਤੀਆਂ ਅਤੇ ਵੱਧ ਝਾੜ ਦੇਣ ਵਾਲੀ ਕਿਸਮਾਂ ਲਈ ਗੰਨਾ ਕਾਸ਼ਤਕਾਰਾਂ ਨੂੰ ਪ੍ਰੇਰਿਤ ਕੀਤਾ।