ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗਾਜ਼ੀਆਬਾਦ ਦੀ ਸੰਗਤ ਨੇ ਹੜ੍ਹ ਪੀੜਤਾਂ ਲਈ ਸਾਮਾਨ ਸੌਂਪਿਆ

ਪ੍ਰਭਾਵਿਤ ਪਰਿਵਾਰਾਂ ਲਈ 400 ਗੱਦੇ, 50 ਫੋਲਡਿੰਗ ਅਤੇ ਲੋੜੀਂਦਾ ਸਾਮਾਨ ਸ਼੍ਰੋਮਣੀ ਕਮੇਟੀ ਨੂੰ ਭੇਟ
ਗਾਜ਼ੀਆਬਾਦ ਦੀ ਸੰਗਤ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਦਿੱਤਾ ਗਿਆ ਸਾਮਾਨ।
Advertisement

ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਦੀ ਸੰਗਤ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਮਦਦ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਤੇ ਸਕੱਤਰ ਪ੍ਰਤਾਪ ਸਿੰਘ ਰਾਹੀਂ 400 ਗੱਦੇ, 50 ਫੋਲਡਿੰਗ ਬੈੱਡ ਅਤੇ ਹੋਰ ਲੋੜੀਂਦਾ ਸਾਮਾਨ ਸੌਂਪਿਆ ਗਿਆ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ੍ਰੀ ਮੰਨਣ ਨੇ ਦੱਸਿਆ ਕਿ ਵੱਖ-ਵੱਖ ਸੂਬਿਆਂ ਤੋਂ ਸੰਗਤ ਜਿੱਥੇ ਰਾਸ਼ਨ ਅਤੇ ਹੋਰ ਲੋੜੀਂਦਾ ਸਾਮਾਨ ਭੇਜ ਰਹੀ ਹੈ, ਉੱਥੇ ਮਾਇਕ ਸਹਿਯੋਗ ਵੀ ਕਰ ਰਹੀਆਂ ਹਨ। ਇਸੇ ਤਹਿਤ ਅੱਜ ਗਾਜ਼ੀਆਬਾਦ ਦੀ ਸੰਗਤ ਵੱਲੋਂ ਪ੍ਰਭਾਵਿਤ ਪਰਿਵਾਰਾਂ ਨੂੰ ਦੇਣ ਲਈ 400 ਗੱਦੇ, 50 ਫੋਲਡਿੰਗ ਅਤੇ ਲੋੜੀਂਦਾ ਸਾਮਾਨ ਦਿੱਤਾ ਗਿਆ ਹੈ। ਪ੍ਰਬੰਧਕਾਂ ਵੱਲੋਂ ਗਾਜ਼ੀਆਬਾਦ ਦੀ ਸੰਗਤ ਨੂੰ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰਾਜਿੰਦਰ ਸਿੰਘ ਰੂਬੀ, ਗਾਜੀਆਬਾਦ ਤੋਂ ਆਏ ਹਰਜੀਤ ਸਿੰਘ, ਹਰਪ੍ਰੀਤ ਸਿੰਘ, ਦਮਨਪ੍ਰੀਤ ਸਿੰਘ ਅਤੇ ਗੁਰਮਿੰਦਰ ਸਿੰਘ ਮੌਜੂਦ ਸਨ।

Advertisement
Advertisement
Show comments