ਟਰੱਕ ਦੀ ਲਪੇਟ ਵਿੱਚ ਆ ਕੇ ਲੜਕੀ ਦੀ ਮੌਤ; ਮਾਂ ਗੰਭੀਰ ਜ਼ਖ਼ਮੀ

ਟਰੱਕ ਦੀ ਲਪੇਟ ਵਿੱਚ ਆ ਕੇ ਲੜਕੀ ਦੀ ਮੌਤ; ਮਾਂ ਗੰਭੀਰ ਜ਼ਖ਼ਮੀ

ਗੁਰਬਖਸ਼ਪੁਰੀ

ਤਰਨ ਤਾਰਨ, 18 ਸਤੰਬਰ

ਇਥੋਂ ਦੇ ਜੰਡਿਆਲਾ ਚੌਕ ’ਚ ਸ਼ੁੱਕਰਵਾਰ ਨੂੰ ਹੋਏ ਸੜਕ ਹਾਦਸੇ ਵਿੱਚ ਇੱਕ ਲੜਕੀ ਮੌਕੇ ’ਤੇ ਹੀ ਦਮ ਤੋੜ ਗਈ ਜਦਕਿ ਉਸ ਦੀ ਮਾਤਾ ਗੰਭੀਰ ਜ਼ਖ਼ਮੀ ਹੋ ਗਈ| ਮ੍ਰਿਤਕਾ ਦੀ ਪਛਾਣ ਗਗਨਦੀਪ ਕੌਰ (17) ਵਾਸੀ ਤਰਨ ਤਾਰਨ ਦੇ ਤੌਰ ’ਤੇ ਹੋਈ ਹੈ| ਮ੍ਰਿਤਕ ਗਗਨਦੀਪ ਕੌਰ ਆਪਣੀ ਮਾਤਾ ਸੰਦੀਪ ਕੌਰ ਨਾਲ ਮੋਪੇਡ ਉੱਤੇ ਆਪਣੇ ਘਰ ਪਰਤ ਰਹੀ ਸੀ, ਉਨ੍ਹਾਂ ਨੂੰ ਜੰਡਿਆਲਾ ਚੌਕ ਨੇੜੇ ਇੱਕ ਤੇਜ਼ ਰਫਤਾਰ ਟਰੱਕ ਨੇ ਪਿੱਛੋਂ ਟੱਕਰ ਮਾਰ ਦਿੱਤੀ| ਗਗਨਦੀਪ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ| ਮ੍ਰਿਤਕਾ ਦੀ ਮਾਤਾ ਸੰਦੀਪ ਕੌਰ ਨੂੰ ਇਥੋਂ ਦੇ ਸਿਵਲ ਹਸਪਤਾਲ ਦਾਖਲ ਕਰਾਇਆ ਗਿਆ ਹੈ, ਜਿਥੇ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ| ਹਾਦਸੇ ਵਿੱਚ ਮ੍ਰਿਤਕਾ ਦੀ ਮੋਪੇਡ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ| ਕੇਸ ਦੇ ਜਾਂਚ ਅਧਿਕਾਰੀ ਏਐੱਸਆਈ ਗੱਜਣ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਹਾਦਸੇ ਲਈ ਕਸੂਰਵਾਰ ਟਰੱਕ ਚਾਲਕ ਖਿਲਾਫ਼ ਧਾਰਾ 304-ਏ, 279, 427, 337, 338 ਅਧੀਨ ਇਕ ਕੇਸ ਦਰਜ ਕੀਤਾ ਗਿਆ ਹੈ| ਟਰੱਕ ਚਾਲਕ ਦੀ ਪਛਾਣ ਮੁਖਤਾਰ ਸਿੰਘ ਵਾਸੀ ਰਟੌਲ ਦੇ ਤੌਰ ’ਤੇ ਕੀਤੀ ਗਈ ਹੈ ਜਿਹੜਾ ਮੌਕੇ ਤੋਂ ਫ਼ਰਾਰ ਹੋ ਗਿਆ| ਜ਼ਿਕਰਯੋਗ ਹੈ ਕਿ ਜੰਡਿਆਲਾ ਚੌਕ ਵਿੱਚ ਟਰੈਫਿਕ ਪੁਲੀਸ ਮੁਲਾਜ਼ਮ ਤਾਇਨਾਤ ਨਹੀਂ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All