ਪੱਤਰ ਪ੍ਰੇਰਕ
ਪਠਾਨਕੋਟ, 19 ਜੁਲਾਈ
ਪਠਾਨਕੋਟ-ਲੋਧਵਾਂ ਰੋਡ ’ਤੇ ਸਥਿਤ ਵੈਸ਼ਣੋ ਕਾਲਜ ਨੇੜੇ ਟਰੱਕ ਦੀ ਲਪੇਟ ਵਿੱਚ ਆਉਣ ਕਾਰਨ 19 ਸਾਲਾ ਲੜਕੀ ਦੀ ਮੌਤ ਹੋ ਗਈ, ਜਦੋਂਕਿ ਉਸ ਦਾ ਪਿਤਾ ਜ਼ਖ਼ਮੀ ਹੋ ਗਿਆ। ਮ੍ਰਿਤਕਾ ਦੀ ਪਛਾਣ ਕਿਰਨ ਵਜੋਂ ਹੋਈ ਹੈ। ਲੜਕੀ ਨੂੰ ਗੰਭੀਰ ਹਾਲਤ ਇਲਾਜ ਲਈ ਇੱਥੇ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕਾ ਦੇ ਪਿਤਾ ਸੋਮਰਾਜ ਨੇ ਦੱਸਿਆ ਕਿ ਉਹ ਢੇਂਕੂਆ ਪਿੰਡ ਦੇ ਰਹਿਣ ਵਾਲੇ ਹਨ। ਦੰਦ ਵਿੱਚ ਪੀੜ ਹੋਣ ਕਾਰਨ ਉਹ ਆਪਣੀ ਲੜਕੀ ਨੂੰ ਪੈਦਲ ਹੀ ਹਪਸਤਾਲ ਲੈ ਕੇ ਲਿਜਾ ਰਿਹਾ ਸੀ। ਕਾਲਜ ਨੇੜੇ ਪਿੱਛੇ ਤੋਂ ਆ ਰਹੇ ਤੇਜ਼ ਰਫਤਾਰ ਟਰੱਕ ਨੇ ਉਨ੍ਹਾਂ ਨੂੰ ਲਪੇਟ ਵਿੱਚ ਲੈ ਲਿਆ। ਹਾਦਸਾ ਮਗਰੋਂ ਟਰੱਕ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਡਮਟਾਲ ਪੁਲੀਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।