ਜੋਗਿੰਦਰ ਕੁੱਲੇਵਾਲ
ਗੜ੍ਹਸ਼ੰਕਰ 11 ਫਰਵਰੀ
ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਪਿੰਡ ਬੀਣੇਵਾਲ ਬੀਤ ਦੇ ਦਸਹਿਰਾ ਗਰਾਊਂਡ ਵਿੱਚ ਅੱਜ ਸੀਨੀਅਰ ਕਾਂਗਰਸੀ ਆਗੂ ਅਤੇ ਕਾਂਗਰਸ ਦੀ ਸੂਬਾ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਕਾਂਗਰਸੀ ਉਮੀਦਵਾਰ ਅਮਰਪ੍ਰੀਤ ਸਿੰਘ ਲਾਲੀ ਦੇ ਹੱਕ ਵਿਚ ਪ੍ਰਚਾਰ ਕੀਤਾ।
ਇਸ ਮੌਕੇ ਸ੍ਰੀ ਜਾਖੜ ਨੇ ਲੋਕਾਂ ਨੂੰ ਅਮਰਪ੍ਰੀਤ ਲਾਲੀ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਵਪੱਖੀ ਵਿਕਾਸ ਲਈ ਸੂਬੇ ਦੇ ਲੋਕ ਇਕ ਮੌਕਾ ਕਾਂਗਰਸ ਪਾਰਟੀ ਨੂੰ ਹੋਰ ਦੇਣ ਤਾਂ ਜੋ ਗੜ੍ਹਸ਼ੰਕਰ ਹਲਕੇ ਦੀਆਂ ਬਾਕੀ ਸਮੱਸਿਆਵਾਂ ਦਾ ਜਲਦੀ ਹੱਲ ਕੀਤਾ ਜਾ ਸਕੇ।
ਇਸ ਮੌਕੇ ਅਮਰਪ੍ਰੀਤ ਲਾਲੀ, ਹਿਮਾਚਲ ਪ੍ਰਦੇਸ਼ ਤੋਂ ਮੁਕੇਸ਼ ਅਗਨੀਹੋਤਰੀ, ਕ੍ਰਿਸ਼ਨ ਦੇਵ ਸਿੰਘ ਗੁੱਡੀ ਆਦਿ ਆਗੂਆਂ ਨੇ ਸੰਬੋਧਨ ਕੀਤਾ ਤੇ ਗੜ੍ਹਸ਼ੰਕਰ ਤੋਂ ਕਾਂਗਰਸ ਨੂੰ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਪਵਨ ਕਟਾਰੀਆ, ਵਰਿੰਦਰ ਠਾਕੁਰ, ਕਮਲ ਕਟਾਰੀਆ, ਬਲਦੇਵ ਰਾਜ ਖੇਪੜ ਤੋਂ ਇਲਾਵਾ ਵੱਡੀ ਗਿਣਤੀ ਪਾਰਟੀ ਅਹੁਦੇਦਾਰ ਅਤੇ ਲੋਕ ਹਾਜ਼ਰ ਸਨ।
ਸਾਬਕਾ ਸਰਪੰਚ ਸਾਥੀਆਂ ਸਣੇ ਕਾਂਗਰਸ ਵਿੱਚ ਸ਼ਾਮਲ
ਅਟਾਰੀ (ਪੱਤਰ ਪ੍ਰੇਰਕ): ਹਲਕਾ ਰਾਜਾਸਾਂਸੀ ਵਿੱਚ ਅੱਜ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਬਿੰਦਰ ਸਿੰਘ ਸਰਕਾਰੀਆ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਪਿੰਡ ਬਰਾੜ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਸਰਪੰਚ ਸ਼ਮਸ਼ੇਰ ਸਿੰਘ ਬਰਾੜ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਆਪਣੇ 30 ਸਾਥੀਆਂ ਸਮੇਤ ਜਿਨ੍ਹਾਂ ਵਿੱਚ ਸਲਵਿੰਦਰ ਸਿੰਘ, ਸਬੇਗ ਸਿੰਘ, ਸੇਵਾ ਸਿੰਘ, ਅਮਰ ਸਿੰਘ, ਕੇਵਲ ਸਿੰਘ, ਹੀਰਾ ਸਿੰਘ, ਜਗਤਾਰ ਸਿੰਘ, ਬਘੇਲ ਸਿੰਘ, ਸਾਹਬ ਸਿੰਘ, ਨਿਸ਼ਾਨ ਸਿੰਘ, ਕੁਲਦੀਪ ਸਿੰਘ, ਰੁਸਤਮ ਸਿੰਘ, ਬਲਜਿੰਦਰ ਸਿੰਘ, ਅਨੂਪ ਸਿੰਘ, ਕਸ਼ਮੀਰ ਸਿੰਘ, ਮਹਿੰਦਰ ਸਿੰਘ, ਜਗੀਰ ਸਿੰਘ ਆਦਿ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਲ ਹੋ ਗਏ। ਕਾਂਗਰਸ ਦੇ ਉਮੀਦਵਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਸ੍ਰੀ ਸਰਕਾਰੀਆ ਨੇ ਕਾਂਗਰਸ ਵਿੱਚ ਸ਼ਾਮਲ ਹੋਣ ’ਤੇ ਸ਼ਮਸ਼ੇਰ ਸਿੰਘ ਬਰਾੜ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਨੂੰ ਕਾਂਗਰਸ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਜ਼ਰੂਰ ਦੇਣਗੇ। ਇਸ ਮੌਕੇ ਅਜੈਪ੍ਰਤਾਪ ਸਿੰਘ ਸਰਕਾਰੀਆ, ਚੇਅਰਮੈਨ ਕਸ਼ਮੀਰ ਸਿੰਘ ਖਿਆਲਾ, ਮੀਡੀਆ ਸਲਾਹਕਾਰ ਅਮਨਦੀਪ ਸਿੰਘ ਕੱਕੜ, ਸਰਪੰਚ ਪ੍ਰਗਟ ਸਿੰਘ ਬਰਾੜ, ਕੁਲਬੀਰ ਸਿੰਘ ਬਰਾੜ, ਜਗਦੀਸ਼ ਸਿੰਘ, ਰਵਿੰਦਰ ਸਿੰਘ ਤੇ ਜਗਰੂਪ ਸਿੰਘ ਆਦਿ ਹਾਜ਼ਰ ਸਨ।