ਸਿਮਰਤਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 14 ਜੁਲਾਈ
ਸਥਾਨਕ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਦੀਆਂ ਕਬੱਡੀ ਖਿਡਾਰਨਾਂ ਨੇ ਜੰਮੂ ਦੇ ਸਟੀਫਨ ਇੰਟਰਨੈਸ਼ਨਲ ਪਬਲਿਕ ਸਕੂਲ ਵਿੱਚ ਚੱਲ ਰਹੀਆਂ ਹਨ ਸੀਬੀਐੱਸਈ ਦੀਆਂ ਕਲੱਸਟਰ ਖੇਡਾਂ ਵਿੱਚ ਜਿੱਤ ਹਾਸਲ ਕਰਕੇ ਟਰਾਫੀ ਅਤੇ ਗੋਲਡ ਮੈਡਲ ’ਤੇ ਕਬਜ਼ਾ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਅਮਰਪ੍ਰੀਤ ਕੌਰ ਨੇ ਦੱਸਿਆ ਸਭ ਟੀਮਾਂ ਨੂੰ ਵੱਡੇ ਫਰਕ ਨਾਲ ਹਰਾ ਕੇ ਅੰਡਰ-14 ਅਤੇ ਅੰਡਰ-17 ਦੀਆਂ ਦੋਹਾਂ ਟੀਮਾਂ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਗੋਲਡ ਮੈਡਲ ਜਿੱਤਿਆ ਹੈ। ਸਕੂਲ ਦੀ ਹੋਣਹਾਰ ਖਿਡਾਰਨ ਪਰਨੀਤ ਕੌਰ ਇਸ ਟੂਰਨਾਮੈਂਟ ਦੀ ਬੈਸਟ ਰੇਡਰ ਚੁਣੀ ਗਈ। ਸਕੂਲ ਪਹੁੰਚਣ 'ਤੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ, ਅਧਿਆਪਕਾ ਅਤੇ ਵਿਦਿਆਰਥੀਆਂ ਨੇ ਖਿਡਾਰੀਆਂ ਦਾ ਮੂੰਹ ਮਿੱਠਾ ਕਰਵਾਇਆ। ਜੇਤੂ ਖਿਡਾਰੀਆਂ ਨੂੰ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ ਤੇ ਬੈਂਡ ਦੀਆਂ ਧੁੰਨਾਂ |ਤੇ ਉਨ੍ਹਾਂ ਨੂੰ ਸਕੂਲ ਦੇ ਮੰਚ ਤੱਕ ਲਿਜਾਇਆ ਗਿਆ। ਇਸ ਮੌਕੇ ਖਿਡਾਰਨਾਂ ਦੇ ਮਾਪਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਖਿਡਾਰੀਆਂ ਦੀ ਕੋਚ ਮਨਪ੍ਰੀਤ ਕੌਰ ਡੀਪੀ ਨੂੰ ਵੀ ਸਨਮਾਨਿਤ ਕੀਤਾ ਗਿਆ ਤੇ ਅਤੇ ਇਸ ਖੁਸ਼ੀ ਵਿੱਚ ਖਿਡਾਰੀਆਂ ਦੇ ਸਨਮਾਨ ਵਿੱਚ ਸਥਾਨਕ ਹਵੇਲੀ ਵਿੱਚ ਖਾਣੇ ਦਾ ਪ੍ਰਬੰਧ ਕੀਤਾ ਗਿਆ। ਇਸ ਖੁਸ਼ੀ ਵਿੱਚ ਸਕੂਲ ਦੇ ਵਾਈਸ ਪ੍ਰਿੰਸੀਪਲ ਗੁਰਪ੍ਰੀਤ ਕੌਰ, ਸ਼ਿਲਪਾ ਸ਼ਰਮਾ ਕੁਆਰਡੀਨੇਟਰ, ਨੀਲਾਕਸ਼ੀ ਗੁਪਤਾ ਕੁਆਰਡੀਨੇਟਰ, ਫਤਿਹ ਸਿੰਘ ਡੀਪੀ, ਜਤਿੰਦਰ ਸਿੰਘ ਡੀਪੀ, ਯਾਦਵਿੰਦਰ ਸਿੰਘ ਡੀਪੀ, ਰੁਪਿੰਦਰ ਕੌਰ ਡੀਪੀ, ਨੀਲਮ ਕੌਰ ਡੀਪੀ, ਰਾਜਬੀਰ ਕੌਰ ਡੀਪੀ, ਨਵਦੀਪ ਸਿੰਘ ਕੋਚ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।