DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Golden Temple Decorated with Flowers: ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਸ਼ੁਰੂ

ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿੱਚ ਅਖੰਡ ਪਾਠ ਆਰੰਭ; ਦਰਬਾਰ ਸਾਹਿਬ ਸਮੂਹ ਦੀ ਫੁੱਲਾਂ ਨਾਲ ਸਜਾਵਟ ਸ਼ੁਰੂ

  • fb
  • twitter
  • whatsapp
  • whatsapp
featured-img featured-img
ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਹਰਿਮੰਦਰ ਸਾਹਿਬ ਵਿੱਚ ਚੱਲ ਰਹੀ ਫੁੱਲਾਂ ਦੀ ਸਜਾਵਟ ਦੀ ਸੇਵਾ।
Advertisement

ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਹਰਿਮੰਦਰ ਸਾਹਿਬ ਵਿੱਚ ਫੁੱਲਾਂ ਦੀ ਸੁੰਦਰ ਸਜਾਵਟ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਇਸ ਦੌਰਾਨ ਅੱਜ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿੱਚ ਅਖੰਡ ਪਾਠ ਆਰੰਭ ਕੀਤੇ ਗਏ। ਇਸ ਦੌਰਾਨ ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦੀ ਘੋਸ਼ਣਾ ਕੀਤੀ ਗਈ ਹੈ। ਹਰਿਮੰਦਰ ਸਾਹਿਬ ਸਮੂਹ ਵਿੱਚ ਫੁੱਲਾਂ ਦੀ ਸਜਾਵਟ ਦਾ ਕੰਮ ਬੀਤੇ ਕੱਲ੍ਹ ਤੋਂ ਸ਼ੁਰੂ ਕੀਤਾ ਗਿਆ ਹੈ ਜੋ 11 ਸਤੰਬਰ ਦੀ ਰਾਤ ਤੱਕ ਸਮਾਪਤ ਹੋ ਜਾਵੇਗਾ। ਇਹ ਫੁੱਲ ਭਾਰਤ ਸਣੇ ਵੱਖ-ਵੱਖ ਮੁਲਕਾਂ ਤੋਂ ਵੀ ਮੰਗਵਾਏ ਗਏ ਹਨ। ਲਗਪਗ ਪੰਜ ਟਰੱਕ ਫੁੱਲਾਂ ਦੀ ਵਰਤੋਂ ਹੋਵੇਗੀ। ਫੁੱਲਾਂ ਦੀ ਸਜਾਵਟ ਦੀ ਇਹ ਸੇਵਾ ਗੁਰੂ ਘਰ ਦੇ ਸ਼ਰਧਾਲੂ ਸਵਿੰਦਰ ਪਾਲ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਕਰਵਾਈ ਜਾ ਰਹੀ ਹੈ। ਸਜਾਵਟ ਵਾਸਤੇ ਕਾਰੀਗਰ ਵੀ ਮੰਗਵਾਏ ਗਏ ਹਨ ਅਤੇ ਸੰਗਤ ਵੱਲੋਂ ਵੀ ਸਹਿਯੋਗ ਦਿੱਤਾ ਜਾ ਰਿਹਾ ਹੈ। ਹਰਿਮੰਦਰ ਸਾਹਿਬ ਦੀ ਮੁੱਖ ਇਮਾਰਤ ,ਦਰਸ਼ਨੀ ਦਿਓੜੀ, ਅਕਾਲ ਤਖ਼ਤ, ਪਰਿਕਰਮਾ ਤੇ ਹੋਰ ਵੱਖ-ਵੱਖ ਥਾਵਾਂ ’ਤੇ ਫੁੱਲਾਂ ਨਾਲ ਸਜਾਵਟ ਹੋ ਰਹੀ ਹੈ।

ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ 12 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਅੱਜ ਗੁਰਦੁਆਰਾ ਰਾਮਸਰ ਸਾਹਿਬ ਵਿੱਚ ਅਖੰਡ ਪਾਠ ਆਰੰਭ ਕੀਤੇ ਗਏ, ਜਿਸ ਦੇ ਭੋਗ 12 ਸਤੰਬਰ ਪੈਣਗੇ। 11 ਸਤੰਬਰ ਨੂੰ ਗੁਰਮਤਿ ਸਮਾਗਮ ਹੋਵੇਗਾ। 12 ਸਤੰਬਰ ਨੂੰ ਪੁਰਾਤਨ ਪਰੰਪਰਾ ਅਨੁਸਾਰ ਗੁਰਦੁਆਰਾ ਰਾਮਸਰ ਸਾਹਿਬ ਤੋਂ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਜਾਵੇਗਾ। 12 ਸਤੰਬਰ ਨੂੰ ਹਰਿਮੰਦਰ ਸਾਹਿਬ, ਅਕਾਲ ਤਖ਼ਤ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਵਿੱਚ ਜਲੌਅ ਸਜਾਏ ਜਾਣਗੇ ਅਤੇ ਰਾਤ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਸ਼ਬਦ ਵਿਚਾਰ ਕੀਰਤਨ ਸਮਾਗਮ ਹੋਵੇਗਾ। ਰਾਤ ਨੂੰ ਦੀਪਮਾਲਾ ਤੇ ਆਤਿਸ਼ਬਾਜ਼ੀ ਵੀ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਤਿਆਰੀਆਂ ਮੁਕੰਮਲ ਹੋ ਗਈਆਂ ਹਨ।

Advertisement

Advertisement
Advertisement
×