ਬੈਡਮਿੰਟਨ ਵਿੱਚ ਵਧੀਆ ਪ੍ਰਦਰਸ਼ਨ
ਸਥਾਨਕ ਮੌਂਟੈਸਰੀ ਕੈਂਬਰਿਜ ਸਕੂਲ ਦੇ ਵਿਦਿਆਰਥੀਆਂ ਨੇ 12ਵੀਂ ਸਕੂਲ ਜ਼ਿਲ੍ਹਾ ਬੈਡਮਿੰਟਨ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕੀਤਾ ਹੈ। ਪ੍ਰਿੰਸੀਪਲ ਰਸ਼ਮੀ ਆਹਲੂਵਾਲੀਆ ਅਨੁਸਾਰ ਐਗਰੀਮਾ ਅਤੇ ਯੋਗਿਯਤਾ ਦੀ ਅਗਵਾਈ ਵਿੱਚ ਸਕੂਲ ਦੀ ਅੰਡਰ-17 ਵਿੱਚ ਲੜਕੀਆਂ ਦੀ ਬੈਡਮਿੰਟਨ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ...
Advertisement
ਸਥਾਨਕ ਮੌਂਟੈਸਰੀ ਕੈਂਬਰਿਜ ਸਕੂਲ ਦੇ ਵਿਦਿਆਰਥੀਆਂ ਨੇ 12ਵੀਂ ਸਕੂਲ ਜ਼ਿਲ੍ਹਾ ਬੈਡਮਿੰਟਨ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕੀਤਾ ਹੈ। ਪ੍ਰਿੰਸੀਪਲ ਰਸ਼ਮੀ ਆਹਲੂਵਾਲੀਆ ਅਨੁਸਾਰ ਐਗਰੀਮਾ ਅਤੇ ਯੋਗਿਯਤਾ ਦੀ ਅਗਵਾਈ ਵਿੱਚ ਸਕੂਲ ਦੀ ਅੰਡਰ-17 ਵਿੱਚ ਲੜਕੀਆਂ ਦੀ ਬੈਡਮਿੰਟਨ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਦੂਜਾ ਰਨਰ-ਅੱਪ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੰਡਰ-14 ਲੜਕਿਆਂ ਦੇ ਬੈਡਮਿੰਟਨ ਵਰਗ ਵਿੱਚ, ਉੱਭਰਦੇ ਖਿਡਾਰੀ ਰਿਆਨ ਮਹਾਜਨ ਅਤੇ ਮਯੰਕ ਨੇ ਵੀ ਸਕੂਲ ਸਟੇਟ ਚੈਂਪੀਅਨਸ਼ਿਪ ਲਈ ਕੁਆਲੀਫਾਈ ਕੀਤਾ ਹੈ।
ਜੇਤੂ ਵਿਦਿਆਰਥੀਆਂ ਨੂੰ ਇੱਕ ਵਿਸ਼ੇਸ਼ ਸਮਾਰੋਹ ਵਿੱਚ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਿਨੋਦ ਮਹਾਜਨ ਅਤੇ ਉਪ-ਪ੍ਰਧਾਨ ਆਕਾਸ਼ ਮਹਾਜਨ ਵੱਲੋਂ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਵਿਦਿਆਰਥੀਆਂ ਦੇ ਬੇਮਿਸਾਲ ਸਮਰਪਣ, ਸਖ਼ਤ ਮਿਹਨਤ ਅਤੇ ਖੇਡ ਭਾਵਨਾ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਮੈਦਾਨ ਦੇ ਅੰਦਰ ਅਤੇ ਬਾਹਰ ਉੱਤਮਤਾ ਲਈ ਯਤਨਸ਼ੀਲ ਰਹਿਣ ਲਈ ਉਤਸ਼ਾਹਿਤ ਕੀਤਾ।-ਪੱਤਰ ਪ੍ਰੇਰਕ
Advertisement
Advertisement
Advertisement
×