ਹੜ੍ਹ ਪੀੜਤਾਂ ਨੂੰ ਸਾਮਾਨ ਵੰਡਿਆ
ਚੀਫ ਖਾਲਸਾ ਦੀਵਾਨ ਅੰਮ੍ਰਿਤਸਰ ਵੱਲੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਅੱਜ ਸਥਾਨਕ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸਕੂਲ ਵਿੱਚ ਹੋਏ ਸਮਾਰੋਹ ਦੌਰਾਨ ਚੀਫ ਖ਼ਾਲਸਾ ਦੀਵਾਨ ਅੰਮ੍ਰਿਤਸਰ ਅਤੇ ਦਿੱਲੀ ਲੰਗਰ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਮਿਕਸਰ ਗਰਾਈਂਡਰ ਅਤੇ ਇਲੈੱਕਟ੍ਰਿਕ ਕੇਤਲੀਆਂ ਵੰਡੀਆਂ ਗਈਆਂ। ਇਸ...
Advertisement
ਚੀਫ ਖਾਲਸਾ ਦੀਵਾਨ ਅੰਮ੍ਰਿਤਸਰ ਵੱਲੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਅੱਜ ਸਥਾਨਕ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸਕੂਲ ਵਿੱਚ ਹੋਏ ਸਮਾਰੋਹ ਦੌਰਾਨ ਚੀਫ ਖ਼ਾਲਸਾ ਦੀਵਾਨ ਅੰਮ੍ਰਿਤਸਰ ਅਤੇ ਦਿੱਲੀ ਲੰਗਰ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਮਿਕਸਰ ਗਰਾਈਂਡਰ ਅਤੇ ਇਲੈੱਕਟ੍ਰਿਕ ਕੇਤਲੀਆਂ ਵੰਡੀਆਂ ਗਈਆਂ। ਇਸ ਮੌਕੇ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਤਰਲੋਚਨ ਸਿੰਘ, ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਜਨਾਲਾ ਦੇ ਮੈਂਬਰ ਇੰਚਾਰਜ ਦਰਸ਼ਨ ਸਿੰਘ ਨਿੱਝਰ, ਐਡਵੋਕੇਟ ਇੰਦਰਜੀਤ ਸਿੰਘ ਅੜੀ, ਗੁਰਭੇਜ ਸਿੰਘ, ਪ੍ਰਿੰਸੀਪਲ ਸ੍ਰੀਮਤੀ ਮੁਕਤਾ ਤ੍ਰੇਹਨ, ਸਵਰਾਜ ਸਪੋਰਟਸ ਕਲੱਬ ਅਜਨਾਲਾ ਦੇ ਪ੍ਰਧਾਨ ਮੰਗਲ ਸਿੰਘ ਨਿੱਜਰ, ਸੁਪਰਵਾਈਜ਼ਰ ਅਮਨਦੀਪ ਨੇਗੀ, ਸੁਪਰਵਾਈਜ਼ਰ ਜੁਗਰਾਜ ਸਿੰਘ ਰਿਆੜ, ਟਰਾਂਸਪੋਰਟ ਇੰਚਾਰਜ ਅਵਤਾਰ ਸਿੰਘ ਅਤੇ ਧਾਰਮਿਕ ਇੰਚਾਰਜ ਮਨਦੀਪ ਕੌਰ ਰਿਆੜ ਹਾਜ਼ਰ ਸਨ।
Advertisement
Advertisement
