TET ਵਿਰੁੱਧ ਸਰਕਾਰ ਦਾ ਪੁਤਲਾ ਫੂਕਿਆ
ਸਾਂਝਾ ਆਧਿਆਪਕ ਮੋਰਚਾ ਵਿਚ ਸ਼ਾਮਲ ਮਾਸਟਰ ਕਾਡਰ ਯੂਨੀਅਨ, ਗਵਰਨਮੈਂਟ ਟੀਚਰ ਯੂਨੀਅਨ, ਪੁਰਾਣੀ ਪੈਨਸ਼ਨ ਬਹਾਲ ਯੂਨੀਅਨ ਅਤੇ ਹੋਰ ਸਮੂਹ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਰੋਸ ਪ੍ਰਦਰਸ਼ਨ ਵਿੱਚ ਮਾਸਟਰ ਕਾਡਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਮਨ ਕੁਮਾਰ, ਗਵਰਨਮੈਂਟ ਟੀਚਰ...
ਸਾਂਝਾ ਆਧਿਆਪਕ ਮੋਰਚਾ ਵਿਚ ਸ਼ਾਮਲ ਮਾਸਟਰ ਕਾਡਰ ਯੂਨੀਅਨ, ਗਵਰਨਮੈਂਟ ਟੀਚਰ ਯੂਨੀਅਨ, ਪੁਰਾਣੀ ਪੈਨਸ਼ਨ ਬਹਾਲ ਯੂਨੀਅਨ ਅਤੇ ਹੋਰ ਸਮੂਹ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਰੋਸ ਪ੍ਰਦਰਸ਼ਨ ਵਿੱਚ ਮਾਸਟਰ ਕਾਡਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਮਨ ਕੁਮਾਰ, ਗਵਰਨਮੈਂਟ ਟੀਚਰ ਯੂਨੀਅਨ ਦੇ ਪ੍ਰਧਾਨ ਸੁਭਾਸ਼ ਕੁਮਾਰ, ਪੁਰਾਣੀ ਪੈਨਸ਼ਨ ਬਹਾਲੀ ਯੂਨੀਅਨ ਤੋਂ ਰਜਨੀਸ਼ ਕੁਮਾਰ ਤੇ ਭਵਾਨੀ ਠਾਕੁਰ, ਲਲਿਤ ਤ੍ਰੇਹਨ, ਹਰਸਿਮਰਨਜੀਤ ਸਿੰਘ, ਸੰਜੀਵ ਮਾਹੀ, ਕੁਲਵਿੰਦਰ ਸਿੰਘ, ਵਿਵਕ ਗੁਪਤਾ, ਪੰਕਜ ਕੁਮਾਰ ਆਦਿ ਸ਼ਾਮਲ ਸਨ।
ਸਮੂਹ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਟੀਚਰਾਂ ’ਤੇ ਥੋਪੀ ਗਈ ਬੇਲੋੜੀ ਟੈੱਟ ਦੀ ਸ਼ਰਤ ਨੂੰ ਲੈ ਕੇ ਅਧਿਆਪਕਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਨੂੰ ਤੁਰੰਤ ਅਧਿਆਪਕਾਂ ਦੇ ਹੱਕ ਵਿੱਚ ਰੀਵਿਊ ਪਟੀਸ਼ਨ ਫਾਈਲ ਕਰਨੀ ਚਾਹੀਦੀ ਸੀ ਅਤੇ ਵਿਧਾਨ ਸਭਾ ਵਿੱਚ ਮਤਾ ਪਾਸ ਕਰਨਾ ਚਾਹੀਦਾ ਸੀ। ਇਸ ਤੋਂ ਇਲਾਵਾ, ਅਧਿਆਪਕਾਂ ਉੱਤੇ ਬੀ ਐੱਲ ਓ ਡਿਊਟੀਆਂ ਦਾ ਬੇਲੋੜਾ ਬੋਝ ਪਾਇਆ ਜਾ ਰਿਹਾ ਹੈ। ਆਗੂਆਂ ਨੇ ਸਪੱਸ਼ਟ ਕਿਹਾ ਕਿ ਅਧਿਆਪਕਾਂ ਤੋਂ ਗੈਰ-ਅਕਾਦਮਿਕ ਕੰਮ ਲੈਣਾ ਤੁਰੰਤ ਬੰਦ ਕੀਤਾ ਜਾਵੇ। ਇਸ ਦੇ ਨਾਲ ਹੀ, ਪੁਰਾਣੀ ਪੈਨਸ਼ਨ ਸਕੀਮ ਦਾ ਵਾਅਦਾ ਪੂਰਾ ਕਰਨ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਮੰਗਾਂ ਨਾ ਮੰਨਣ ’ਤੇ ਸੰਘਰਸ਼ ਤੇਜ਼ ਕੀਤਾ ਜਾਵੇਗਾ।

