ਤਰਨ ਤਾਰਨ: ਇੱਥੇ ਗਾਂਧੀ ਮਿਉਂਸਿਪਲ ਪਾਰਕ ਵਿੱਚ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਤਰਨ ਤਾਰਨ ਦੀ ਕੀਤੀ ਮੀਟਿੰਗ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਦੀ ਨਿਖੇਧੀ ਕੀਤੀ ਗਈ| ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਦੀ ਅਗਵਾਈ ਵਿੱਚ ਕੀਤੀ ਇਸ ਮੀਟਿੰਗ ਵਿੱਚ ਸੁਰਜੀਤ ਪਾਤਰ ਦੇ ਸਦੀਵੀ ਵਿਛੋੜੇ ਦੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਮੀਟਿੰਗ ਨੂੰ ਜਥੇਬੰਦੀ ਦੇ ਪ੍ਰਧਾਨ ਜਸਵਿੰਦਰ ਸਿੰਘ ਮਾਨੋਚਾਹਲ ਤੇ ਡਾ. ਅਜਮੇਰ ਸਿੰਘ ਆਦਿ ਨੇ ਸੰਬੋਧਨ ਕੀਤਾ। ਇਸ ਮੌਕੇ ਬੁਲਾਰਿਆਂ ਨੇ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਮੰਗਾਂ ਮੰਨੇ ਜਾਣ ਤੋਂ ਭੱਜਣ ਦੀ ਨਿਖੇਧੀ ਕੀਤੀ| -ਪੱਤਰ ਪ੍ਰੇਰਕ