ਫਤਹਿਗੜ੍ਹ ਚੂੜੀਆਂ ਮੰਡੀ ’ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ
‘ਆਪ’ ਆਗੂ ਤੇ ਹਲਕਾ ਫਤਹਿਗੜ੍ਹ ਚੂੜੀਆਂ ਦੇ ਇੰਚਾਰਜ ਬਲਬੀਰ ਸਿੰਘ ਪੰਨੂ ਵੱਲੋਂ ਦਾਣਾ ਮੰਡੀ ਫਤਿਹਗੜ੍ਹ ਚੂੜੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਉਨ੍ਹਾਂ ਵੱਡੀ ਗਿਣਤੀ ਵਿੱਚ ਕਿਸਾਨਾਂ,ਪੱਲੇਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੰਡੀ ਵਿੱਚ ਕਿਸਾਨਾਂ, ਮਜ਼ਦੂਰਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਚੇਅਰਮੈਨ ਰਾਜੀਵ ਸ਼ਰਮਾ, ਆੜ੍ਹਤੀਆ ਯੂਨੀਅਨ ਪ੍ਰਧਾਨ ਨਿਰਮਲ ਸਿੰਘ, ਸੰਗਠਨ ਹਲਕਾ ਇੰਚਾਰਜ਼ ਗਗਨਦੀਪ ਸਿੰਘ, ਸਕੱਤਰ ਸੁਰਿੰਦਰ ਸਿੰਘ ਕਾਹਲੋਂ ਆਦਿ ਹਾਜ਼ਰ ਸਨ।
ਐੱਸ ਡੀ ਐੱਮ ਵੱਲੋਂ ਦਾਣਾ ਮੰਡੀ ਦਾ ਨਿਰੀਖਣ
ਸ੍ਰੀ ਹਰਗੋਬਿੰਦਪੁਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਐੱਸ ਡੀ ਐੱਮ ਬਟਾਲਾ ਵਿਕਰਮਜੀਤ ਸਿੰਘ ਪਾਂਥੇ ਨੇ ਸਥਾਨਕ ਦਾਣਾ ਮੰਡੀ ਦੀ ਚੈਕਿੰਗ ਕੀਤੀ ਅਤੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਆਉਂਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਨੇ ਮਾਰਕੀਟ ਕਮੇਟੀ ਸਕੱਤਰ ਨੂੰ ਹਦਾਇਤ ਕੀਤੀ ਕਿ ਮੰਡੀ ’ਚ ਸੁੱਕਾ ਝੋਨਾ ਹੀ ਆਉਣ ਦਿੱਤਾ ਜਾਵੇ। ਪਾਂਥੇ ਨੇ ਕਿਹਾ ਕਿ ਦਾਣਾ ਮੰਡੀ ਵਿੱਚ ਕਿਸਾਨਾਂ, ਮਜ਼ਦੂਰਾਂ ਦੀਆਂ ਮੁੱਢਲੀਆਂ ਸਹੂਲਤਾਂ ਦੇ ਅਗੇਤ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਨਿਸ਼ਾਨ ਸਿੰਘ ਚਾਹਲ, ਸਕੱਤਰ ਅਮਰਪਾਲ ਸਿੰਘ ਸਮੇਤ ਮਾਰਕਫੈੱਡ ਦੇ ਇੰਸਪੈਕਟਰ ਸੁਨੀਲ ਸਣੇ ਹੋਰ ਹਾਜ਼ਰ ਸਨ।