DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਰਕਾਰ ਹਰ ਮਹਿਲਾ ਨੂੰ 54 ਹਜ਼ਾਰ ਦਾ ਬਕਾਇਆ ਦੇਵੇ: ਬਾਜਵਾ

ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਲੈ ਕੇ ‘ਆਪ’ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਮਹੀਨਾਵਾਰ ਰਾਸ਼ੀ ਜਾਰੀ ਕਰਕੇ ਸਰਕਾਰ ਆਪਣੇ ਚੋਣ ਵਾਅਦੇ ਤੋਂ...

  • fb
  • twitter
  • whatsapp
  • whatsapp
featured-img featured-img
ਕਾਦੀਆਂ ਵਿਖੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਹਲਕੇ ਦੇ ਪਾਰਟੀ ਵਰਕਰਾਂ ਨਾਲ। -ਫੋਟੋ: ਪਸਨਾਵਾਲ
Advertisement

ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਲੈ ਕੇ ‘ਆਪ’ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਮਹੀਨਾਵਾਰ ਰਾਸ਼ੀ ਜਾਰੀ ਕਰਕੇ ਸਰਕਾਰ ਆਪਣੇ ਚੋਣ ਵਾਅਦੇ ਤੋਂ ਮੁਕਤ ਨਹੀਂ ਹੋ ਸਕਦੀ। ਉਨ੍ਹਾਂ ਮੰਗ ਕੀਤੀ ਕਿ 2022 ਦੀਆਂ ਚੋਣਾਂ ਦੌਰਾਨ ਹਰ ਮਹਿਲਾ ਨੂੰ 1,000 ਦੇਣ ਦੇ ਕੀਤੇ ਵਾਅਦੇ ਮੁਤਾਬਕ ਪਿਛਲੇ 54 ਮਹੀਨਿਆਂ ਦਾ 54,000 ਬਕਾਇਆ ਤੁਰੰਤ ਦਿੱਤਾ ਜਾਵੇ। ਬਾਜਵਾ ਨੇ ਦੋਸ਼ ਲਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਦੇਖ ਕੇ ਇਹ ਯੋਜਨਾ 1 ਜੁਲਾਈ 2026 ਤੋਂ ਅੰਸ਼ਕ ਤੌਰ ’ਤੇ ਲਾਗੂ ਕੀਤੀ ਗਈ ਹੈ। ਟੈਕਸ ਦਾਤਾ, ਸਰਕਾਰੀ ਮੁਲਾਜ਼ਮ ਅਤੇ ਪੈਨਸ਼ਨਰ ਮਹਿਲਾਵਾਂ ਨੂੰ ਸ਼ਰਤਾਂ ਲਗਾ ਕੇ ਇਸ ਯੋਜਨਾ ਤੋਂ ਬਾਹਰ ਕਰਨਾ ਔਰਤਾਂ ਨਾਲ ਸਿੱਧਾ ਧੋਖਾ ਹੈ ਅਤੇ ਕਾਂਗਰਸ ਇਸ ਮੁੱਦੇ ’ਤੇ ਸੂਬਾ ਪੱਧਰੀ ਜਾਗਰੂਕਤਾ ਮੁਹਿੰਮ ਸ਼ੁਰੂ ਕਰੇਗੀ।

Advertisement
Advertisement
×