ਸੂਬੇ ਨੂੰ ਬਰਬਾਦ ਕਰਨਾ ਚਾਹੁੰਦੀ ਹੈ ਸਰਕਾਰ: ਜਫ਼ਰਵਾਲ
ਭਾਰਤੀ ਕਿਸਾਨ ਯੂਨੀਅਨ ਮਾਝਾ ਦੇ ਕਾਰਜਕਾਰੀ ਪ੍ਰਧਾਨ ਰਾਜਿੰਦਰ ਸਿੰਘ ਜਫ਼ਰਵਾਲ ਨੇ ਕਿਹਾ ਕਿ ਲੈਂਡ ਪੂਲਿੰਗ ਐਕਟ ਤਹਿਤ ਸਰਕਾਰ ਪੰਜਾਬ ਨੂੰ ਬਰਬਾਦ ਕਰਨਾ ਚਾਹੁੰਦੀ ਹੈ ਪਰ ਸਰਕਾਰ ਦਾ ਇਹ ਮਨਸ਼ਾ ਕਦੇ ਪੂਰੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਮੀਨ ਨੂੰ...
Advertisement
ਭਾਰਤੀ ਕਿਸਾਨ ਯੂਨੀਅਨ ਮਾਝਾ ਦੇ ਕਾਰਜਕਾਰੀ ਪ੍ਰਧਾਨ ਰਾਜਿੰਦਰ ਸਿੰਘ ਜਫ਼ਰਵਾਲ ਨੇ ਕਿਹਾ ਕਿ ਲੈਂਡ ਪੂਲਿੰਗ ਐਕਟ ਤਹਿਤ ਸਰਕਾਰ ਪੰਜਾਬ ਨੂੰ ਬਰਬਾਦ ਕਰਨਾ ਚਾਹੁੰਦੀ ਹੈ ਪਰ ਸਰਕਾਰ ਦਾ ਇਹ ਮਨਸ਼ਾ ਕਦੇ ਪੂਰੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਮੀਨ ਨੂੰ ਬਚਾਉਣ ਲਈ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ। ਜਫ਼ਰਵਾਲ ਨੇ ਕਿਹਾ ਕਿ ‘ਆਪ’ ਆਗੂ ਇਸ ਸਕੀਮ ਦੇ ਫਾਇਦੇ ਦੱਸਣ ਦੀ ਥਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਧਿਆਨ ਬੇਰੁਜ਼ਗਾਰੀ, ਲੁੱਟਾਂ-ਖੋਹਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਦਿਵਾਉਣ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਦਲਜੀਤ ਸਿੰਘ ਸਿੱਧਵਾਂ, ਮੀਡੀਆ ਸਲਾਹਕਾਰ ਯਾਦਵਿੰਦਰ ਸਿੰਘ, ਸੂਬਾ ਸਕੱਤਰ ਬਲਵਿੰਦਰ ਸਿੰਘ ਸਿੱਧਵਾਂ, ਸੀਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਡੇਹਰੀਵਾਲ ਹਾਜ਼ਰ ਸਨ।
Advertisement
Advertisement