Governor ਨੇ ਨੌਜਵਾਨਾਂ ਨੂੰ ਲੈਪਟਾਪ ਵੰਡੇ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਭਾਰਤੀ ਰੈੱਡ ਕਰਾਸ ਸੁਸਾਇਟੀ ਵੱਲੋਂ 6 ਨੌਜਵਾਨਾਂ ਨੂੰ ਲੈਪਟਾਪ ਵੰਡੇ। ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਗੈਸਟ ਹਾਊਸ ਵਿੱਚ ਇਨ੍ਹਾਂ ਹੋਣਹਾਰ ਨੌਜਵਾਨਾਂ ਨੂੰ ਲੈਪਟਾਪ ਵੰਡਦਿਆਂ ਰਾਜਪਾਲ ਨੇ ਕਿਹਾ ਕਿ ਸੂਚਨਾ ਤੇ ਤਕਨਾਲੋਜੀ...
Advertisement
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਭਾਰਤੀ ਰੈੱਡ ਕਰਾਸ ਸੁਸਾਇਟੀ ਵੱਲੋਂ 6 ਨੌਜਵਾਨਾਂ ਨੂੰ ਲੈਪਟਾਪ ਵੰਡੇ। ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਗੈਸਟ ਹਾਊਸ ਵਿੱਚ ਇਨ੍ਹਾਂ ਹੋਣਹਾਰ ਨੌਜਵਾਨਾਂ ਨੂੰ ਲੈਪਟਾਪ ਵੰਡਦਿਆਂ ਰਾਜਪਾਲ ਨੇ ਕਿਹਾ ਕਿ ਸੂਚਨਾ ਤੇ ਤਕਨਾਲੋਜੀ ਦੇ ਅਜੋਕੇ ਸਮੇਂ ਵਿੱਚ ਕੰਪਿਊਟਰ ਸਿੱਖਿਆ ਹਰ ਨੌਜਵਾਨ ਲਈ ਬਹੁਤ ਹੀ ਜ਼ਰੂਰੀ ਬਣ ਚੁੱਕੀ ਹੈ ਅਤੇ ਇਸ ਤੋਂ ਬਿਨਾਂ ਰੁਜ਼ਗਾਰ ਦੇ ਮੌਕੇ ਹਾਸਲ ਕਰਨਾ ਮੁਸ਼ਕਲ ਹੈ। ਉਨ੍ਹਾਂ ਕਿਹਾ ਕਿ ਅਜੋਕਾ ਸਮਾਂ ਏ ਆਈ ਦਾ ਸਮਾਂ ਹੈ ਅਤੇ ਨੌਜਵਾਨਾਂ ਨੂੰ ਸਮੇਂ ਦੇ ਹਾਣੀ ਬਣਨ ਲਈ ਨਵੀਆਂ ਤਕਨੀਕਾਂ ਨੂੰ ਸਿੱਖਣਾ ਬੇਹੱਦ ਜ਼ਰੂਰੀ ਹੈ। ਇਸ ਮੌਕੇ ਨੌਜਵਾਨਾਂ ਨੇ ਲੈਪਟਾਪ ਦੇਣ ਲਈ ਰਾਜਪਾਲ ਅਤੇ ਭਾਰਤੀ ਰੈੱਡ ਕਰਾਸ ਸੁਸਾਇਟੀ ਦਾ ਧੰਨਵਾਦ ਕੀਤਾ। ਇਸ ਮੌਕੇ ਡੀ ਸੀ ਦਲਵਿੰਦਰਜੀਤ ਸਿੰਘ ਤੋਂ ਇਲਾਵਾ ਬੰਟੀ ਜੈਨ ਅਤੇ ਅਰੁਣ ਜੈਨ ਮੌਜੂਦ ਸਨ।
Advertisement
Advertisement
×

