
ਇਜਲਾਸ ਦੌਰਾਨ ਸੰਬੋਧਨ ਕਰਦੇ ਹੋਏ ਅਮਿਤ ਸਿੰਘ ਮੰਟੂ। -ਫੋਟੋ: ਧਵਨ
ਪੱਤਰ ਪ੍ਰੇਰਕ
ਪਠਾਨਕੋਟ, 25 ਮਾਰਚ
ਪਿੰਡ ਮਨਵਾਲ ਦੀ ਸਰਪੰਚ ਸੁਲੇਖਾ ਰਾਣੀ ਦੀ ਅਗਵਾਈ ਵਿੱਚ ਪੰਚਾਇਤ ਦਾ ਆਮ ਇਜਲਾਸ ਬੁਲਾਇਆ ਗਿਆ। ਇਜਲਾਸ ਵਿੱਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਮਿਤ ਸਿੰਘ ਮੰਟੂ ਵਿਸ਼ੇਸ਼ ਰੂਪ ਵਿੱਚ ਸ਼ਾਮਲ ਹੋਏ। ਇਸ ਮੌਕੇ ਸਰਪੰਚ ਸੁਲੇਖਾ ਰਾਣੀ ਨੇ ਪਿੰਡ ਦੇ ਵਿਕਾਸ ਲਈ ਪ੍ਰਸਤਾਵ ਪੇਸ਼ ਕੀਤੇ। ਜਿਸ ਵਿੱਚ ਗਲੀਆਂ, ਨਾਲੀਆਂ ਦਾ ਨਿਰਮਾਣ, ਕਮਿਊਨਿਟੀ ਹਾਲ ਦੇ ਅਧੂਰੇ ਕੰਮਾਂ ਨੂੰ ਪੂਰਾ ਕਰਨਾ ਅਤੇ ਹੋਰ ਵਿਕਾਸ ਕੰਮਾਂ ਨੂੰ ਕਰਵਾਉਣਾ ਸ਼ਾਮਲ ਸਨ। ਇਹ ਸਾਰੇ ਮਤੇ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਹੱਥ ਖੜ੍ਹੇ ਕਰਕੇ ਪਾਸ ਕਰ ਦਿੱਤੇ। ਹਲਕਾ ਇੰਚਾਰਜ ਅਮਿਤ ਸਿੰਘ ਮੰਟੂ ਨੇ ਕਿਹਾ ਕਿ ਸਮੂਹ ਪੰਚਾਇਤ ਅਤੇ ਪਿੰਡ ਵਾਸੀਆਂ ਦੀ ਸਲਾਹ ਨਾਲ ਵਿਕਾਸ ਕੰਮਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਧੂਰੇ ਪਏ ਕਮਿਊਨਿਟੀ ਹਾਲ ਦੇ ਨਿਰਮਾਣ ਕਾਰਜ ਨੂੰ ਜਲਦੀ ਪੂਰਾ ਕਰਵਾਇਆ ਜਾਵੇਗਾ। ਇਸ ਦੇ ਇਲਾਵਾ ਵਾਟਰ ਸਪਲਾਈ ਦੇ ਚਾਰਦੀਵਾਰੀ ਕਰਕੇ ਪਾਰਕ ਦਾ ਨਿਰਮਾਣ ਕਰਵਾਇਆ ਜਾਵੇਗਾ ਅਤੇ ਗੰਦੇ ਨਿਕਾਸੀ ਨਾਲਿਆਂ ਦੀ ਸਫਾਈ ਕਰਵਾਈ ਜਾਵੇਗੀ। ਇਸ ਮੌਕੇ ਪੰਚਾਇਤ ਅਫਸਰ ਅਸ਼ਵਨੀ ਸੈਣੀ, ਸ਼ਾਮ ਲਾਲ, ਪੂਜਾ ਸ਼ਰਮਾ ਤੇ ਰਾਮ ਸਿੰਘ ਆਦਿ ਹਾਜ਼ਰ ਸਨ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ