ਜੀਟੀਬੀਆਈ ਦੀ ਟੀਮ ਫੁਟਬਾਲ ’ਚ ਦੋਇਮ
ਗੁਰੂ ਤੇਗ ਬਹਾਦਰ ਇੰਟਰਨੈਸ਼ਨਲ (ਜੀਟੀਬੀਆਈ) ਸਕੂਲ ਕਲਿਆਣਪੁਰ ਦੀ ਅੰਡਰ-19 (ਲੜਕੇ) ਫੁਟਬਾਲ ਟੀਮ ਨੇ ਜ਼ੋਨਲ ਪੱਧਰੀ ਟੂਰਨਾਮੈਂਟ ਵਿੱਚ ਮੱਲ੍ਹਾਂ ਮਾਰੀਆਂ। ਟੀਮ ਦੇ ਪੰਜ ਖਿਡਾਰੀਆਂ ਅਰਮਾਨਦੀਪ ਸਿੰਘ, ਸੁਖਮਨਦੀਪ ਸਿੰਘ, ਸਹਿਜਪ੍ਰੀਤ ਸਿੰਘ, ਪ੍ਰਥਮਪ੍ਰੀਤ ਸਿੰਘ ਅਤੇ ਦਵਨਦੀਪ ਸਿੰਘ ਦੀ ਚੋਣ ਸੂਬਾ ਪੱਧਰੀ ਮੁਕਾਬਲੇ ਲਈ...
Advertisement
ਗੁਰੂ ਤੇਗ ਬਹਾਦਰ ਇੰਟਰਨੈਸ਼ਨਲ (ਜੀਟੀਬੀਆਈ) ਸਕੂਲ ਕਲਿਆਣਪੁਰ ਦੀ ਅੰਡਰ-19 (ਲੜਕੇ) ਫੁਟਬਾਲ ਟੀਮ ਨੇ ਜ਼ੋਨਲ ਪੱਧਰੀ ਟੂਰਨਾਮੈਂਟ ਵਿੱਚ ਮੱਲ੍ਹਾਂ ਮਾਰੀਆਂ। ਟੀਮ ਦੇ ਪੰਜ ਖਿਡਾਰੀਆਂ ਅਰਮਾਨਦੀਪ ਸਿੰਘ, ਸੁਖਮਨਦੀਪ ਸਿੰਘ, ਸਹਿਜਪ੍ਰੀਤ ਸਿੰਘ, ਪ੍ਰਥਮਪ੍ਰੀਤ ਸਿੰਘ ਅਤੇ ਦਵਨਦੀਪ ਸਿੰਘ ਦੀ ਚੋਣ ਸੂਬਾ ਪੱਧਰੀ ਮੁਕਾਬਲੇ ਲਈ ਹੋਈ ਹੈ। ਸਕੂਲ ਦੇ ਚੇਅਰਮੈਨ ਸੁਰਜੀਤ ਸਿੰਘ, ਡਾਇਰੈਕਟਰ ਪ੍ਰਿਤਪਾਲ ਸਿੰਘ ਐਡਵੋਕੇਟ, ਡਾ. ਕ੍ਰਿਤਇੰਦਰ ਪਾਲ ਕੌਰ ਅਤੇ ਪ੍ਰਿੰਸੀਪਲ ਸੈਮੂਅਲ ਦਾਸ ਨੇ ਦੱਸਿਆ ਜ਼ੋਨਲ ਪੱਧਰੀ ਟੂਰਨਾਮੈਂਟ ਵਿੱਚ ਸਕੂਲ ਦੀ ਟੀਮ ਨੇ ਕੋਚ ਲਵਦੀਪ ਸਿੰਘ ਦੀ ਅਗਵਾਈ ਹੇਠ ਦੂਜਾ ਸਥਾਨ ਹਾਸਲ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਪ੍ਰਬੰਧਕਾਂ ਅਤੇ ਪ੍ਰਿੰਸੀਪਲ ਸੈਮੂਅਲ ਦਾਸ ਨੇ ਜੇਤੂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ, ਕੋਚ ਲਵਦੀਪ ਸਿੰਘ ਅਤੇ ਸਮੂਹ ਸਕੂਲ ਸਟਾਫ ਨੂੰ ਵਧਾਈ ਦਿੱਤੀ ਅਤੇ ਖਿਡਾਰੀਆਂ ਦੀ ਹੌਸਲਾ-ਅਫ਼ਜਾਈ ਕਰਦਿਆਂ ਸਮੂਹ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵਧੇਰੇ ਭਾਗ ਲੈਣ ਲਈ ਪ੍ਰੇਰਿਆ।
Advertisement
Advertisement
×