ਜ਼ਿਲ੍ਹੇ ਦੇ ਪਿੰਡ ਨਾਗੋਕੇ ਵਿੱਚ ਬੀਤੀ ਅੱਧੀ ਰਾਤ ਹਾਕਮ ਧਿਰ ਨਾਲ ਸਬੰਧਿਤ ਦੋ ਧਿਰਾਂ ਦਰਮਿਆਨ ਤਕਰਾਰ ਹੋ ਗਿਆ। ਇਸ ਦੌਰਾਨ ਗੋਲੀਆਂ ਚੱਲਣ ਕਾਰਨ ਦੋਵਾਂ ਧਿਰਾਂ ਦੇ ਆਗੂ ਜ਼ਖ਼ਮੀ ਹੋ ਗਏ| ਇਸ ਸਬੰਧੀ ਵੈਰੋਵਾਲ ਦੇ ਥਾਣਾ ਮੁਖੀ ਇੰਸਪੈਕਟਰ ਨਰੇਸ਼ ਕੁਮਾਰ ਨੇ ਦੱਸਿਆ ਕਿ ਪਿੰਡ ਦੇ ਸਰਪੰਚ ਸੰਦੀਪ ਸਿੰਘ ਦੇ ਘਰ ਮੀਟਿੰਗ ਕੀਤੀ ਜਾ ਰਹੀ ਸੀ ਜਿਸ ਵਿੱਚ ਉਸ ਦੀ ਵਿਰੋਧੀ ਧਿਰ ਦੇ ਆਗੂ ਕੰਵਰਦੀਪ ਸਿੰਘ ਆਪਣੇ ਸਾਥੀਆਂ ਨਾਲ ਸ਼ਾਮਲ ਹੋਇਆ| ਇਸੇ ਦੌਰਾਨ ਦੋਵਾਂ ਧਿਰਾਂ ਦਰਮਿਆਨ ਕਿਸੇ ਮਾਮਲੇ ਨੂੰ ਲੈ ਕੇ ਤਕਰਾਰ ਹੋ ਗਿਆ ਜਿਸ ਦੌਰਾਨ ਦੋਹਾਂ ਧਿਰਾਂ ਨੇ ਇਕ ਦੂਸਰੇ ’ਤੇ ਗੋਲੀਆਂ ਚਲਾ ਦਿੱਤੀਆਂ ਦਿੱਤੀਆਂ। ਥਾਣਾ ਮੁਖੀ ਨਰੇਸ਼ ਕੁਮਾਰ ਨੇ ਦੱਸਿਆ ਕਿ ਸਰਪੰਚ ਸੰਦੀਪ ਸਿੰਘ ਅਤੇ ਉਸ ਦਾ ਵਿਰੋਧੀ ਕੰਵਰਦੀਪ ਸਿੰਘ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲਾਂ ਵਿੱਚ ਦਾਖਲ ਹਨ।
Advertisement
Advertisement
×