ਕੇਪੀ ਸਿੰਘ
ਗੁਰਦਾਸਪੁਰ, 10 ਮਾਰਚ
ਫਤਿਹਗੜ੍ਹ ਚੂੜੀਆਂ ਤੋਂ ਕਾਂਗਰਸ ਦੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਕਾਲੀ ਦਲ ਦੇ ਲਖਬੀਰ ਸਿੰਘ ਲੋਧੀਨੰਗਲ ਨੂੰ ਹਰਾ ਕੇ ਜੇਤੂ ਬਣੇ। ਕਾਂਗਰਸ ਦੇ ਸੀਨਿਅਰ ਨੇਤਾ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਾਦੀਆਂ ਵਿਧਾਨ ਸਭਾ ਸੀਟ ਅਕਾਲੀ ਦਲ ਦੇ ਉਮੀਦਵਾਰ ਗੁਰਇਕਬਾਲ ਸਿੰਘ ਮਾਹਲ ਤੋਂ 6991 ਵੋਟਾਂ ਦੇ ਫ਼ਰਕ ਨਾਲ ਜਿੱਤ ਲਈ ਹੈ। ਡੇਰਾ ਬਾਬਾ ਨਾਨਕ ਤੋਂ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ, ਰਵੀਕਰਨ ਸਿੰਘ ਕਾਹਲੋਂ ਤੋਂ 402 ਵੋਟਾਂ ਦੇ ਫਰਕ ਨਾਲ ਜੇਤੂ।ਗੁਰਦਾਸਪੁਰ ਜ਼ਿਲ੍ਹੇ ਦੇ ਕੁਲ ਸੱਤ ਵਿਧਾਨ ਸਭਾ ਹਲਕਿਆਂ ਤੋਂ ਵੋਟਾਂ ਦੀ ਗਿਣਤੀ ਮਗਰੋਂ ਮਿਲੇ ਜੁਲੇ ਰੁਝਾਨ ਮਿਲੇ ਰਹੇ ਹਨ। ਵਿਧਾਨ ਸਭਾ ਹਲਕਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਗੁਰਬਚਨ ਸਿੰਘ ਬੱਬੇਹਾਲੀ, ਕਾਂਗਰਸ ਦੇ ਬਰਿੰਦਰ ਮੀਤ ਸਿੰਘ ਪਾਹੜਾ ਤੋਂ ਅੱਗੇ ਹਨ। ਬਟਾਲਾ ਤੋਂ ਆਮ ਆਦਮੀ ਪਾਰਟੀ ਦੇ ਸ਼ੈਰੀ ਕਲਸੀ, ਕਾਂਗਰਸ ਦੇ ਅਸ਼ਵਨੀ ਸੇਖੜੀ ਤੋਂ, ਸ੍ਰੀ ਹਰਗੋਬਿੰਦਪੁਰ ਤੋਂ ਆਮ ਆਦਮੀ ਪਾਰਟੀ ਦੇ ਅਮਰਪਾਲ ਸਿੰਘ , ਅਕਾਲੀ ਦਲ ਦੇ ਰਾਜਨਬੀਰ ਸਿੰਘ ਤੋਂ, ਦੀਨਾਨਗਰ ਤੋਂ ਆਮ ਆਦਮੀ ਪਾਰਟੀ ਦੇ ਸ਼ਮਸ਼ੇਰ ਸਿੰਘ, ਕਾਂਗਰਸ ਦੀ ਅਰੁਣਾ ਚੌਧਰੀ ਤੋਂ ਅੱਗੇ ਹਨ।