Gurdaspur Market Committee Chairman: ਭੋਲਾ ਨੇ ਚੇਅਰਮੈਨ ਦਾ ਅਹੁਦਾ ਸੰਭਾਲਿਆ
ਵਿਧਾਇਕ ਸ਼ੈਰੀ ਕਲਸੀ ਤਾਜਪੋਸ਼ੀ ਸਮਾਗਮ ਵਿੱਚ ਸ਼ਾਮਲ
Advertisement
‘ਆਪ’ ਦੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਦੀ ਮੌਜੂਦਗੀ ਵਿੱਚ ਮਾਰਕੀਟ ਕਮੇਟੀ, ਗੁਰਦਾਸਪੁਰ ਦੇ ਨਵ-ਨਿਯੁਕਤ ਚੇਅਰਮੈਨ ਜ਼ਿਲ੍ਹਾ ਯੂਥ ਪ੍ਰਧਾਨ ਗਗਨਦੀਪ ਸਿੰਘ ਭੋਲਾ ਨੇ ਅਹੁਦਾ ਸੰਭਾਲਿਆ। ਨਵ ਨਿਯੁਕਤ ਚੇਅਰਮੈਨ ਗਗਨਦੀਪ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਜੋ ਜ਼ਿੰਮੇਵਾਰੀ ਸੌਂਪੀ ਗਈ, ਉਸ ਨੂੰ ਪੂਰੀ ਲਗਨ ਤੇ ਮਿਹਨਤ ਨਾਲ ਨਿਭਾਵਾਂਗਾ ਤੇ ਲੋਕ ਹਿਤੀ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਕੀਤਾ ਜਾਵੇਗਾ । ਇਸ ਤੋਂ ਪਹਿਲਾਂ ਬੱਬਰੀ ਬਾਈਪਾਸ ਚੌਕ ਤੋਂ ਮਾਰਕੀਟ ਕਮੇਟੀ ਗੁਰਦਾਸਪੁਰ ਤੱਕ ਵਿਸ਼ਾਲ ਰੋਡ ਸ਼ੋਅ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਰਮਨ ਬਹਿਲ, ਲੋਕ ਸਭਾ ਹਲਕਾ ਇੰਚਾਰਜ ਅਤੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਰਾਜੀਵ ਸ਼ਰਮਾ,
ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ, ਰਣਜੀਤ ਸਿੰਘ ਰਾਣਾ ਚੇਅਰਮੈਨ ਬਲਾਕ ਸਮਿਤੀ ਗੁਰਦਾਸਪੁਰ ਬਲਵਿੰਦਰ ਸਿੰਘ ਭੋਲਾ ਮੌਜੂਦ ਸਨ ।
Advertisement
Advertisement
Advertisement
×

