ਗੁਰਦਾਸਪੁਰ ਮੈਡੀਸਿਟੀ ਵੱਲੋਂ ਸਿਹਤ ਜਾਂਚ ਕੈਂਪ
ਇੱਥੋਂ ਦੇ ਗੁਰਦਾਸਪੁਰ ਮੈਡੀਸਿਟੀ ਹਸਪਤਾਲ ਵੱਲੋਂ ਬਲਾਕ ਕਾਹਨੂੰਵਾਨ ਦੇ ਪਿੰਡ ਜਾਗੋਵਾਲ ਬਾਂਗਰ ਵਿੱਚ ਮਰਹੂਮ ਸਮਾਜ ਸੇਵੀ ਜਗੀਰ ਸਿੰਘ ਮਾਹਲ ਦੀ ਯਾਦ ਵਿੱਚ ਮੁਫ਼ਤ ਮੈਡੀਕਲ ਕੈਂਪ ਲਾਇਆ ਗਿਆ। ਕੈਂਪ ਵਿੱਚ ਹਸਪਤਾਲ ਦੇ ਡਾਕਟਰ ਮਨਜੀਤ ਸਿੰਘ ਬੱਬਰ, ਡਾ. ਅਵਨੀਕ ਅਤੇ ਹੋਰ ਮਾਹਿਰਾਂ ਦੀ ਟੀਮ ਨੇ ਮਰੀਜ਼ਾਂ ਦੀ ਜਾਂਚ ਕੀਤੀ। ਜੱਗੀ ਜਾਗੋਵਾਲ ਅਤੇ ਸਰਬਜੀਤ ਸਿੰਘ ਮਾਹਲ ਸਣੇ ਹੋਰ ਪ੍ਰਬੰਧਕਾਂ ਨੇ ਸਮੁੱਚੀ ਟੀਮ ਦਾ ਸਨਮਾਨ ਕਰਦਿਆਂ ਧੰਨਵਾਦ ਕੀਤਾ।
ਡਾ. ਮਨਜੀਤ ਸਿੰਘ ਬੱਬਰ ਨੇ ਦੱਸਿਆ ਕਿ ਗੁਰਦਾਸਪੁਰ ਮੈਡੀਸਿਟੀ ਹਸਪਤਾਲ ਵਿੱਚ ਹਰ ਬਿਮਾਰੀ ਦਾ ਇਲਾਜ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਆਧੁਨਿਕ ਕਿਸਮ ਦੀਆਂ ਸਿਹਤ ਸਹੂਲਤਾਂ ਉਪਲਬਧ ਹਨ ਜਿੱਥੇ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਦਾ ਇਲਾਜ ਕਰਨ ਲਈ ਵੀ ਏਮਸ ਤੋਂ ਪਾਸ ਆਊਟ ਡਾਕਟਰ ਵਿਸ਼ੇਸ਼ ਤੌਰ ’ਤੇ ਸੇਵਾਵਾਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਜਿਹੜੇ ਮਰੀਜ਼ਾਂ ਦੀ ਜਾਂਚ ਕੀਤੀ ਗਈ ਹੈ, ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਮੈਡੀਸਿਟੀ ਹਸਪਤਾਲ ਵਿੱਚ ਮੈਡੀਕਲ ਟੈਸਟਾਂ ’ਤੇ 50 ਫ਼ੀਸਦੀ ਛੋਟ ਵੀ ਦਿੱਤੀ ਜਾਂਦੀ ਹੈ।